ਮੋਹਾਲੀ, 11 ਅਗਸਤ 2025: ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ‘ਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅੱਜ ਮੋਹਾਲੀ ਅਦਾਲਤ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਇੱਕ ਅਹਿਮ ਸੁਣਵਾਈ ਹੋਈ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ।
ਦੋਵਾਂ ਧਿਰਾਂ ਦੇ ਵਕੀਲਾਂ ਨੇ ਅਦਾਲਤ ‘ਚ ਲਗਭਗ ਡੇਢ ਘੰਟੇ ਬਹਿਸ ਕੀਤੀ ਪਰ ਕੋਈ ਫੈਸਲਾ ਨਹੀਂ ਹੋਇਆ। ਪ੍ਰਾਪਤ ਜਾਣਕਾਰੀ ਮੁਤਾਬਕ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਯਾਨੀ ਕੱਲ੍ਹ ਨੂੰ ਤੈਅ ਕੀਤੀ ਹੈ। ਹੁਣ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਕੱਲ੍ਹ ਮੋਹਾਲੀ ਅਦਾਲਤ ‘ਚ ਸੁਣਵਾਈ ਦੌਰਾਨ ਲਿਆ ਜਾਵੇਗਾ।
ਅੱਜ ਦੀ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗੈਨਵੀ ਕੌਰ ਵੀ ਅਦਾਲਤ ‘ਚ ਮੌਜੂਦ ਸੀ। ਜਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਨੇ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਸਮੇਂ ਬਿਕਰਮ ਮਜੀਠੀਆ ਨਵੀਂ ਨਾਭਾ ਜੇਲ੍ਹ ‘ਚ ਬੰਦ ਹਨ। ਇਸ ਪੂਰੇ ਮਾਮਲੇ ਦੀ ਜਾਂਚ ਲਈ ਪੰਜਾਬ ‘ਚ ਛਾਪੇਮਾਰੀ ਕੀਤੀ ਸੀ, ਉੱਥੇ ਹੀ ਵਿਜੀਲੈਂਸ ਟੀਮ ਜਾਂਚ ਲਈ ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਯੂਪੀ ਪਹੁੰਚੀ ਸੀ। ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ‘ਚ ਰੱਖੜੀ ਦਾ ਤਿਉਹਾਰ ਮਨਾਇਆ |
Read More: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੁੜ ਸੁਣਵਾਈ