Site icon TheUnmute.com

Malaika Arora: ਅਦਾਕਾਰਾ ਮਲਾਇਕਾ ਅਰੋੜਾ ਦੇ ਪਿਓ ਨੇ ਕੀਤੀ ਖੁ.ਦ.ਕੁ.ਸ਼ੀ

Malaika Arora

ਚੰਡੀਗੜ੍ਹ, 11 ਸਤੰਬਰ 2024: ਅਦਾਕਾਰਾ ਮਲਾਇਕਾ ਅਰੋੜਾ (Malaika Arora) ਦੇ ਪਿਓ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਦਾਕਾਰਾ ਦੇ ਪਿਓ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਹੈ। ਅਦਾਕਾਰ ਅਰਬਾਜ਼ ਖਾਨ ਮਲਾਇਕਾ ਦੇ ਪੇਕੇ ਘਰ ਪਹੁੰਚ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਦਾਕਾਰਾ-ਮਾਡਲ ਮਲਾਇਕਾ ਅਰੋੜਾ ਦੇ ਪਿਓ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੁੰਬਈ ਪੁਲਿਸ ਦੀ ਟੀਮ ਮੌਕੇ ‘ਤੇ ਮੌਜੂਦ ਹੈ।

ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ (Malaika Arora) ਦੇ ਪਿਓ ਅਨਿਲ ਅਰੋੜਾ ਨੇ ਬਾਂਦਰਾ ਸਥਿਤ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਹ ਘਟਨਾ ਅੱਜ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਖਬਰ ਤੋਂ ਬਾਅਦ ਮਲਾਇਕਾ ਅਰੋੜਾ ਮੁੰਬਈ ਤੋਂ ਪੁਣੇ ਲਈ ਰਵਾਨਾ ਹੋ ਗਈ ਹੈ। ਫਿਲਹਾਲ ਅਦਾਕਾਰ ਦੇ ਪਿਓ ਦੀ ਲਾਸ਼ ਨੂੰ ਬਾਬਾ ਹਸਪਤਾਲ ‘ਚ ਰੱਖਿਆ ਗਿਆ ਹੈ।

Exit mobile version