Maldives

ਮਾਲਦੀਵ ਨੇ ਆਪਣੇ ਦੇਸ਼ ‘ਚ ਇਜ਼ਰਾਈਲੀ ਨਾਗਰਿਕਾਂ ਦੇ ਦਾਖਲੇ ‘ਤੇ ਲਾਈ ਪਾਬੰਦੀ

ਚੰਡੀਗੜ੍ਹ, 03 ਜੂਨ 2024: ਮਾਲਦੀਵ (Maldives) ਨੇ ਇਜ਼ਰਾਈਲੀ ਨਾਗਰਿਕਾਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਜ਼ਰਾਈਲ ਨੇ ਆਪਣੇ ਨਾਗਰਿਕਾਂ ਨੂੰ ਮਾਲਦੀਵ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਇਜ਼ਰਾਈਲੀ ਦੂਤਘਰ ਨੇ ਆਪਣੇ ਦੇਸ਼ ਦੇ ਲੋਕਾਂ ਨੂੰ ਮਾਲਦੀਵ ਦੀ ਬਜਾਏ ਭਾਰਤ ਆਉਣ ਦੀ ਅਪੀਲ ਕੀਤੀ ਹੈ। ਇਜ਼ਰਾਇਲੀ ਦੂਤਘਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਲਿਖ ਕੇ ਨਾਗਰਿਕਾਂ ਲਈ ਭਾਰਤ ਦੇ ਸੁੰਦਰ ਬੀਚ ਸੈਰ-ਸਪਾਟਾ ਸਥਾਨਾਂ ਦੀ ਸੂਚੀ ਵੀ ਜਾਰੀ ਕੀਤੀ ਹੈ।

ਦੂਤਾਵਾਸ ਨੇ ਕਿਹਾ ਕਿ ਇਜ਼ਰਾਈਲੀ ਸੈਲਾਨੀਆਂ ਦਾ ਭਾਰਤ ਵਿੱਚ ਨਿੱਘਾ ਸਵਾਗਤ ਕੀਤਾ ਜਾਂਦਾ ਹੈ। ਭਾਰਤ ਵਿੱਚ ਇਜ਼ਰਾਈਲੀ ਦੂਤਘਰ ਨੇ ਗੋਆ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਲਕਸ਼ਦੀਪ ਅਤੇ ਕੇਰਲ ਸਮੇਤ ਕੁਝ ਭਾਰਤੀ ਸਥਾਨਾਂ ਦੀ ਵੀ ਸਿਫ਼ਾਰਸ਼ ਕੀਤੀ ਹੈ। ਪੋਸਟ ਵਿੱਚ ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਗੋਆ ਅਤੇ ਕੇਰਲ ਦੇ ਬੀਚਾਂ ਦੀਆਂ ਫੋਟੋਆਂ ਸ਼ਾਮਲ ਕੀਤੀਆਂ ਗਈਆਂ ਸਨ। ਭਾਰਤ ਵਿੱਚ ਇਜ਼ਰਾਈਲੀ ਦੂਤਘਰ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਮਾਲਦੀਵ (Maldives) ਨੇ ਐਤਵਾਰ ਨੂੰ ਇਜ਼ਰਾਈਲੀ ਪਾਸਪੋਰਟ ਰੱਖਣ ਵਾਲੇ ਵਿਅਕਤੀਆਂ ਦੇ ਦੇਸ਼ ਵਿੱਚ ਦਾਖਲੇ ‘ਤੇ ਪਾਬੰਦੀ ਲਗਾਉਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ।

ਮਾਲਦੀਵ ਦੇ ਰਾਸ਼ਟਰਪਤੀ ਦਫ਼ਤਰ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ, “ਰਾਸ਼ਟਰਪਤੀ ਡਾ. ਮੁਹੰਮਦ ਮੁਈਜ਼ੂ ਨੇ ਕੈਬਨਿਟ ਦੀ ਸਿਫ਼ਾਰਸ਼ ਤੋਂ ਬਾਅਦ ਇਜ਼ਰਾਈਲੀ ਪਾਸਪੋਰਟਾਂ ‘ਤੇ ਪਾਬੰਦੀ ਲਗਾਉਣ ਦਾ ਸੰਕਲਪ ਲਿਆ ਹੈ।”

Scroll to Top