ਚੰਡੀਗੜ੍ਹ, 08 ਜੂਨ 2024: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ (Muhammad Muizu) ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੋਵੇਗੀ ਅਤੇ ਇਸ ਇਤਿਹਾਸਕ ਮੌਕੇ ‘ਤੇ ਉਨ੍ਹਾਂ ਦੀ ਭਾਰਤ ਫੇਰੀ ਦਰਸਾਏਗੀ ਕਿ ਦੁਵੱਲੇ ਸਬੰਧ ਸਕਾਰਾਤਮਕ ਦਿਸ਼ਾ ਵੱਲ ਵਧ ਰਹੇ ਹਨ।
ਮੁਈਜ਼ੂ (Muhammad Muizu) ਦੀਆਂ ਟਿੱਪਣੀਆਂ ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰਨ ਤੋਂ ਬਾਅਦ ਆਈਆਂ ਹਨ । ਨਰਿੰਦਰ ਮੋਦੀ ਐਤਵਾਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਲਗਾਤਾਰ ਤੀਜਾ ਕਾਰਜਕਾਲ ਹੋਵੇਗਾ। ਮੁਈਜ਼ੂ ਦੇ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਰਾਸ਼ਟਰਪਤੀ ਮੁਈਜ਼ੂ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰ ਲਿਆ ਹੈ।




