Mamata Banerjee

ਮਮਤਾ ਬੈਨਰਜੀ ਨੇ ਭਾਜਪਾ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਲਗਾਇਆ ਦੋਸ਼

ਚੰਡੀਗੜ੍ਹ 29 ਮਾਰਚ 2022: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ (Mamata Banerjee) ਕੋਲਕਾਤਾ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿਖੇ ਹਿੰਸਾ ‘ਚ ਘਿਰੀ ਹੋਈ ਹੈ | ਇਸ ਦੌਰਾਨ ਉਨ੍ਹਾਂ ਨੇ ਭਾਜਪਾ ਉੱਤੇ ਸਾਰੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਨੇ ਸਾਰੇ ਵਿਰੋਧੀ ਨੇਤਾਵਾਂ ਅਤੇ ਗੈਰ-ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਇੱਕ ਪੱਤਰ ਲਿਖਿਆ ਹੈ।

ਮਮਤਾ ਬੈਨਰਜੀ (Mamata Banerjee) ਨੇ ਕਿਹਾ ਹੈ ਕਿ ਕੇਂਦਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਤਹਿਤ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਸੀਬੀਆਈ, ਈਡੀ, ਆਈਬੀ, ਇਨਕਮ ਟੈਕਸ ਸਮੇਤ ਸਾਰੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਇਸ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਇਸ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੱਤਾ ਹੈ। ਤ੍ਰਿਣਮੂਲ ਸੁਪਰੀਮੋ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਭਾਜਪਾ ਦੇ ਇਸ ਦਮਨਕਾਰੀ ਸ਼ਾਸਨ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਵੀ ਮੀਟਿੰਗ ਦੀ ਅਪੀਲ ਕੀਤੀ ਹੈ ਤਾਂ ਜੋ ਅੱਗੇ ਦੇ ਰਾਹ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾ ਸਕੇ।

Scroll to Top