ਮਮਤਾ ਬੈਨਰਜੀ

ਅਗਲੇ ਹਫ਼ਤੇ ਮਮਤਾ ਬੈਨਰਜੀ ਦੀ ਹੋ ਸਕਦੀ ਹੈ PM ਮੋਦੀ ਨਾਲ ਬੈਠਕ

ਚੰਡੀਗੜ੍ਹ, 16 ਨਵੰਬਰ 2021 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਗਲੇ ਹਫ਼ਤੇ ਨਵੀਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਕ ਉੱਚ ਪੱਧਰੀ ਸੂਤਰ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਬੈਠਕ ‘ਚ ਉਹ ਸੂਬੇ ਦੇ ਬਕਾਏ ਅਤੇ ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਵਰਗੇ ਮੁੱਦਿਆਂ ‘ਤੇ ਚਰਚਾ ਕਰਨਗੇ। ਉਨ੍ਹਾਂ ਦੱਸਿਆ ਕਿ ਬੈਨਰਜੀ ਦੇ 22 ਨਵੰਬਰ ਨੂੰ ਰਾਸ਼ਟਰੀ ਰਾਜਧਾਨੀ ਆਉਣ ਦੀ ਸੰਭਾਵਨਾ ਹੈ ਅਤੇ 25 ਨਵੰਬਰ ਨੂੰ ਕੋਲਕਾਤਾ ਪਰਤਣਗੇ।

ਸੂਤਰ ਨੇ ਦੱਸਿਆ ਕਿ ਉਹ ਨਵੀਂ ਦਿੱਲੀ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ । ਬੈਨਰਜੀ ਹੋਰ ਸਿਆਸੀ ਪਾਰਟੀਆਂ ਦੇ ਨੇਤਾਵਾਂ ਨਾਲ ਵੀ ਬੈਠਕ ਕਰ ਸਕਦੇ ਹਨ। ਮੋਦੀ ਨਾਲ ਉਹਨਾਂ ਦੀ ਪ੍ਰਸਤਾਵਿਤ ਬੈਠਕ ਦੇ ਏਜੰਡੇ ਬਾਰੇ ਪੁੱਛੇ ਜਾਣ ‘ਤੇ, ਸੂਤਰ ਨੇ ਕਿਹਾ, “ਉਹ ਸੂਬੇ ਦੇ ਬਕਾਏ ਕਲੀਅਰ ਕਰਨ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਉਠਾਉਣਗੇ।”

ਉਹ ਅੰਤਰਰਾਸ਼ਟਰੀ ਸਰਹੱਦ ਤੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਫੈਸਲੇ ‘ਤੇ ਵੀ ਆਪਣਾ ਇਤਰਾਜ਼ ਦਰਜ ਕਰੇਗੀ। ਤ੍ਰਿਣਮੂਲ ਕਾਂਗਰਸ ਦੇ ਮੁਖੀ ਨੇ ਪਹਿਲਾਂ ਕਿਹਾ ਸੀ ਕਿ ਕੇਂਦਰ ਦਾ ਇਹ ਕਦਮ ਸਿਰਫ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਇਸ ਮੁੱਦੇ ‘ਤੇ ਇਤਰਾਜ਼ ਵੀ ਉਠਾਇਆ ਗਿਆ ਸੀ।

Scroll to Top