Site icon TheUnmute.com

ਰਾਸ਼ਟਰਪਤੀ ਚੋਣ ਤੋਂ ਪਹਿਲਾਂ ਮਮਤਾ ਬੈਨਰਜੀ ਵਲੋਂ 16 ਵਿਰੋਧੀ ਪਾਰਟੀਆਂ ਦੇ ਨੇਤਾ ਨਾਲ ਮੀਟਿੰਗ

Mamata Banerjee

ਚੰਡੀਗੜ੍ਹ 15 ਜੂਨ 2022: ਰਾਸ਼ਟਰਪਤੀ ਚੋਣ ਤੋਂ ਪਹਿਲਾਂ ਟੀਐਮਸੀ ਨੇਤਾ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee )ਦੁਆਰਾ ਬੁਲਾਈ ਗਈ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿੱਚ ਸ਼ੁਰੂ ਹੋਣ ਵਾਲੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ 16 ਵਿਰੋਧੀ ਪਾਰਟੀਆਂ ਦੇ ਨੇਤਾ ਕਾਂਗਰਸ, ਸੀਪੀਆਈ, ਸੀਪੀਆਈ (ਐਮ), ਸੀਪੀਆਈਐਮਐਲ, ਆਰਐਸਪੀ, ਸ਼ਿਵ ਸੈਨਾ, ਐਨਸੀਪੀ, ਆਰਜੇਡੀ, ਐਸਪੀ, ਨੈਸ਼ਨਲ ਕਾਨਫਰੰਸ, ਪੀਡੀਪੀ, ਜੇਡੀ (ਐਸ), ਡੀਐਮਕੇ, ਆਰਐਲਡੀ, ਆਈਯੂਐਮਐਲ ਅਤੇ ਜੇਐਮਐਮ ਪੱਛਮੀ ਦੇ ਨਾਲ ਮੀਟਿੰਗ ਬੁਲਾਈ ਗਈ ਹੈ ।

ਜਿਕਰਯੋਗ ਹੈ ਕਿ ਐਨਸੀਪੀ ਮੁਖੀ ਸ਼ਰਦ ਪਵਾਰ (Sharad Pawar) ਨੇ ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਦਾ ਉਮੀਦਵਾਰ ਬਣਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹੋਰ ਨਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸੇ ਵਿਚਕਾਰ ਖਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਗੋਪਾਲਕ੍ਰਿਸ਼ਨ ਗਾਂਧੀ ਨੂੰ ਰਾਸ਼ਟਰਪਤੀ ਚੋਣ ਵਿਚ ਇਕਜੁੱਟ ਹੋ ਕੇ ਲੜਨ ਦੀ ਵਿਰੋਧੀ ਧਿਰ ਦੀ ਮੰਗ ਦੇ ਵਿਚਕਾਰ ਕੁਝ ਨੇਤਾਵਾਂ ਨੇ ਸੰਪਰਕ ਕੀਤਾ ਹੈ | ਉਨ੍ਹਾਂ ਨੂੰ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ |

Exit mobile version