July 7, 2024 12:38 am
ਮਮਤਾ ਬੈਨਰਜੀ

ਮਮਤਾ ਦਾ ਦਾਅਵਾ: ਤੇਲ ਦੀਆਂ ਕੀਮਤਾਂ ਨੂੰ ਲੈ ਕੇ ਮਮਤਾ ਬੈਨਰਜੀ ਨੇ ਕਹੀਂ ਇਹ ਵੱਡੀ ਗੱਲ

ਚੰਡੀਗੜ੍ਹ, 9 ਨਵੰਬਰ 2021 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਐਲਪੀਜੀ, ਪੈਟਰੋਲ ਅਤੇ ਡੀਜ਼ਲ ‘ਤੇ ਲਗਾਏ ਗਏ ਟੈਕਸਾਂ ਤੋਂ 4 ਲੱਖ ਕਰੋੜ ਰੁਪਏ ਕਮਾਏ ਹਨ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਹੈ ਕਿ ਤੇਲ ਦੀਆਂ ਵਧੀਆਂ ਕੀਮਤਾਂ ਤੋਂ ਕੇਂਦਰ ਸਰਕਾਰ ਨੂੰ 4 ਲੱਖ ਕਰੋੜ ਰੁਪਏ ਦੀ ਕਮਾਈ ਹੋਈ ਹੈ। ‘ਦੀਦੀ’ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਇਹ ਰਾਸ਼ੀ ਰਾਜਾਂ ਵਿੱਚ ਬਰਾਬਰ ਵੰਡੇ। ਮੁੱਖ ਮੰਤਰੀ ਨੇ ਕਿਹਾ, ”ਕੇਂਦਰ ਸਰਕਾਰ ਨੇ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ‘ਤੇ ਲਗਾਏ ਗਏ ਟੈਕਸਾਂ ਤੋਂ 4 ਲੱਖ ਕਰੋੜ ਰੁਪਏ ਕਮਾਏ ਹਨ। ਹੁਣ ਉਹ (ਭਾਜਪਾ) ਰਾਜਾਂ ਨੂੰ ਵੈਟ ਦਰਾਂ ਘਟਾਉਣ ਲਈ ਕਹਿ ਰਹੇ ਹਨ। ਰਾਜਾਂ ਨੂੰ ਪੈਸਾ ਕਿੱਥੋਂ ਮਿਲੇਗਾ?’ ਉਨ੍ਹਾਂ ਕਿਹਾ ਕਿ ਕੇਂਦਰ ਨੂੰ 4 ਲੱਖ ਕਰੋੜ ਰੁਪਏ ਰਾਜਾਂ ਵਿੱਚ ਬਰਾਬਰ ਵੰਡਣੇ ਚਾਹੀਦੇ ਹਨ। ਬੈਨਰਜੀ ਨੇ ਕਿਹਾ ਕਿ ਸਾਰੇ ਵਿੱਤੀ ਸੰਕਟ ਦੇ ਬਾਵਜੂਦ ਸੂਬਾ ਸਰਕਾਰ ਕਈ ਤਰ੍ਹਾਂ ਦੀਆਂ ਸਬਸਿਡੀਆਂ ਦੇ ਰਹੀ ਹੈ।

ਵਿਧਾਨ ਸਭਾ ਸੈਸ਼ਨ ਦੌਰਾਨ ਮਮਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲ ਹੀ ‘ਚ ਪੰਜ ਰਾਜਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਕੀਤੀ ਹੈ। ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ‘ਜਦੋਂ ਚੋਣਾਂ ਨੇੜੇ ਆਉਂਦੀਆਂ ਹਨ, ਉਹ (ਕੇਂਦਰ) ਕੀਮਤਾਂ ਘਟਾਉਣੀਆਂ ਸ਼ੁਰੂ ਕਰ ਦਿੰਦੇ ਹਨ। ਚੋਣਾਂ ਖਤਮ ਹੋਣ ਤੋਂ ਬਾਅਦ, ਉਹ ਫਿਰ ਕੀਮਤ ਵਧਾ ਦਿੰਦੇ ਹਨ। ਜਿਹੜੇ ਲੋਕ ਸਾਨੂੰ ਤੇਲ ਦੀਆਂ ਕੀਮਤਾਂ ‘ਤੇ ਭਾਸ਼ਣ ਦੇ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਜਵਾਬ ਦੇਣਾ ਚਾਹੀਦਾ ਹੈ ਕਿ ਸੂਬਾ ਸਰਕਾਰਾਂ ਨੂੰ ਪੈਸਾ ਕਿੱਥੋਂ ਮਿਲੇਗਾ।