Site icon TheUnmute.com

ਅਜੀਤ ਡੋਭਾਲ ਦੀ ਕੋਠੀ ‘ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਅਜੀਤ ਡੋਭਾਲ

ਚੰਡੀਗੜ੍ਹ 16 ਫਰਵਰੀ 2022: ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਦੀ ਕੋਠੀ ‘ਚ ਕਾਰ ਨਾਲ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦਿੱਲੀ ਪੁਲਸ ਦਾ ਸਪੈਸ਼ਲ ਸੈੱਲ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਇੱਕ ਵਿਅਕਤੀ ਨੇ ਕਾਰ ਲੈ ਕੇ NSA ਅਜੀਤ ਡੋਭਾਲ ਦੇ ਘਰ ‘ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪਹਿਲਾਂ ਹੀ ਚੌਕਸ ਸੁਰੱਖਿਆ ਬਲਾਂ ਨੇ ਉਸ ਨੂੰ ਗੇਟ ‘ਤੇ ਹੀ ਫੜ ਲਿਆ। ਉਸ ਤੋਂ ਬਾਅਦ ਵਿਆਕਤੀ ਨੂੰ ਦਿੱਲੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। NSA ਅਜੀਤ ਡੋਭਾਲ ਹਮੇਸ਼ਾ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਹੇ ਹਨ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਭ ਤੋਂ ਭਰੋਸੇਮੰਦ ਅਧਿਕਾਰੀਆਂ ਵਿੱਚ ਗਿਣੇ ਜਾਂਦੇ ਹਨ।

Exit mobile version