ਜਸਵੀਰ ਸਿੰਘ ਗੜ੍ਹੀ

ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗਜ਼ ਨਿਊਜ਼ੀਲੈਂਡ ਦੀ ਪ੍ਰਬੰਧਕ ਕਮੇਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਚੰਡੀਗੜ੍ਹ, 17 ਜੁਲਾਈ 2025: ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗਜ਼ ਨਿਊਜ਼ੀਲੈਂਡ ਦੀ ਪ੍ਰਬੰਧਕ ਕਮੇਟੀ ਵੱਲੋਂ ਨਿਊਜ਼ੀਲੈਂਡ ਦੇ ਦੌਰੇ ‘ਤੇ ਗਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ (Jasvir Singh Garhi) ਦਾ ਸਨਮਾਨ ਕੀਤਾ ਗਿਆ |

ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗਜ਼ ਨਿਊਜ਼ੀਲੈਂਡ ਦੀ ਪ੍ਰਬੰਧਕ ਕਮੇਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਪੰਜਾਬ ‘ਚ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਦੇ ਮਸਲਿਆਂ ਨੂੰ ਹੱਲ ਕਰਨ ਲਈ ਨਿਰੰਤਰ ਯਤਨ ਕਰਨ ਲਈ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮਨ ਕਾਂਤ, ਉਪ-ਪ੍ਰਧਾਨ ਜਸਵਿੰਦਰ ਕੁਮਾਰ, ਸਕੱਤਰ ਜੋਗਾ ਸਿੰਘ, ਡਿਪਟੀ ਸੈਕਟਰੀ ਰਵੀ ਕੁਮਾਰ, ਮਹਿਮੀ, ਖਜ਼ਾਨਚੀ ਮਨਜੀਤ ਸੰਧੂ, ਡਿਪਟੀ ਖਜ਼ਾਨਚੀ ਜਸਵਿੰਦਰ ਸਹਜਲ, ਰਾਮਜੀਤ ਸਿੰਘ, ਚਰਨਦਾਸ, ਟਹਿਲ ਰਾਮ, ਮਹਿੰਦਰ ਪਾਲ, ਸੋਹਨ ਲਾਲ, ਗੁਰਬਖਸ਼ ਕੌਰ, ਕਸ਼ਮੀਰ ਕੌਰ, ਨੀਲਮ ਰਾਣੀ, ਹੇਮਾ ਚੁੰਬਰ, ਗੁਰਪ੍ਰੀਤ ਮੱਲ, ਮਨਜੀਤ ਸੰਧੂ, ਸੁਰਿੰਦਰ ਮਾਹੀ ਆਦਿ ਮੌਜੂਦ ਸਨ।

Read More: ਜਸਵੀਰ ਸਿੰਘ ਗੜ੍ਹੀ ਨੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਸੰਬੰਧੀ DGP ਨੂੰ ਲਿਖੀ ਚਿੱਠੀ

Scroll to Top