Site icon TheUnmute.com

ਫਿਲੀਪੀਨਜ਼ ‘ਚ ਮਨਦੀਪ ਮਨੀਲਾ ਦਾ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ

Mandeep Manila

ਚੰਡੀਗੜ੍ਹ 26 ਅਗਸਤ 2022: ਫਿਲੀਪੀਨਜ਼ ਦੇ ਮਨੀਲਾ ਵਿੱਚ ਕਥਿਤ ਗੈਂਗਸਟਰ ਮਨਦੀਪ ਮਨੀਲਾ (Mandeep Manila) ਦਾ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮਨਦੀਪ ਮਨੀਲਾ ਨੂੰ ਬੰਬੀਹਾ ਗਰੁੱਪ ਦਾ ਮੈਂਬਰ ਦੱਸਿਆ ਜਾਂਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਪੰਜਾਬ ਦੇ ਮੋਗਾ ਦੇ ਲੋਪੋ ਦਾ ਰਹਿਣ ਵਾਲਾ ਹੈ ਅਤੇ ਲਗਭਗ 3 ਸਾਲ ਪਹਿਲਾਂ ਮਨੀਲਾ ਗਿਆ ਸੀ ਅਤੇ ਪਰਿਵਾਰ ਵੀ ਉੱਥੇ ਹੀ ਰਹਿ ਰਿਹਾ ਹੈ |ਮਨਦੀਪ ਲਾਰੈਂਸ ਅਤੇ ਗੋਲਡੀ ਬਰਾੜ (Gangster Goldy Brar) ਦੇ ਦੁਸ਼ਮਣ ਗੈਂਗ ਦਾ ਮੈਂਬਰ ਸੀ ਦੱਸਿਆ ਜਾਂਦਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਮਨਦੀਪ ਫਿਲੀਪੀਨਜ਼ ਤੋਂ ਹੀ ਗੈਂਗ ਦੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਆ ਰਿਹਾ ਸੀ |

ਦੂਜੇ ਪਾਸੇ ਮਨਦੀਪ ਮਨੀਲਾ ਦੇ ਕਤਲ ਨੂੰ ਲੈ ਕੇ ਬੰਬੀਹਾ ਗਰੁੱਪ ਨੇ ਪੋਸਟ ਪਾ ਕੇ ਬਦਲਾ ਲੈਣ ਦੀ ਗੱਲ ਕਹੀ ਹੈ। ਬੰਬੀਹਾ ਗਰੁੱਪ ਨੇ ਪੋਸਟ ਵਿੱਚ ਕਿਹਾ ਹੈ ਕਿ ਸਾਡੇ ਭਰਾ ਨੂੰ ਕਤਲ ਕਰ ਦਿੱਤਾ ਗਿਆ ਹੈ ਅਤੇ ਜਿਸ ਨੇ ਵੀ ਇਹ ਕਤਲ ਕੀਤਾ ਹੈ ਉਹ ਹੁਣ ਆਪਣੇ ਅੰਜਾਮ ਨੂੰ ਭੁਗਤਣ ਲਈ ਤਿਆਰ ਰਹੇ।

ਗ੍ਰਹਿ ਮੰਤਰਾਲੇ ਨੇ ਪਹਿਲਾਂ ਹੀ ਪੰਜਾਬ ਦੇ ਡੀਜੀਪੀ (DGP Punjab) ਨੂੰ ਪੱਤਰ ਲਿਖ ਕੇ ਖਦਸ਼ਾ ਜਤਾਇਆ ਹੈ ਕਿ ਲਾਰੈਂਸ ਅਤੇ ਜੱਗੂ ਭਾਵਗਵਾਨਪੂਰੀਆ ‘ਤੇ ਹਮਲਾ ਹੋ ਸਕਦਾ ਹੈ |ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ। ਆਡੀਓ ਵਿੱਚ ਧਮਕੀ ਦਿੱਤੀ ਜਾ ਰਹੀ ਹੈ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਉਹੀ ਹਾਲ ਹੋਵੇਗਾ ਜੋ ਸਿੱਧੂ ਮੂਸੇਵਾਲਾ ਦਾ ਕੀਤਾ ਸੀ।

Exit mobile version