Site icon TheUnmute.com

ਮਾਨਿਕ ਸਾਹਾ ਹੋਣਗੇ ਤ੍ਰਿਪੁਰਾ ਦੇ ਨਵੇਂ ਮੁੱਖ ਮੰਤਰੀ, ਵਿਧਾਇਕ ਦਲ ਦੀ ਬੈਠਕ ‘ਚ ਫੈਸਲਾ

Manik Saha

ਚੰਡੀਗੜ੍ਹ 14 ਮਈ 2022: ਬਿਪਲਬ ਦੇਬ ਦੇ ਅਸਤੀਫੇ ਤੋਂ ਬਾਅਦ ਮਾਨਿਕ ਸਾਹਾ (Manik Saha) ਨੂੰ ਤ੍ਰਿਪੁਰਾ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਅੱਜ ਸ਼ਾਮ ਹੋਈ ਵਿਧਾਇਕ ਦਲ ਦੀ ਬੈਠਕ ‘ਚ ਤ੍ਰਿਪੁਰਾ ਭਾਜਪਾ ਦੇ ਪ੍ਰਧਾਨ ਮਾਨਿਕ ਸਾਹਾ ਨੂੰ ਸੂਬੇ ਦਾ ਅਗਲਾ ਮੁੱਖ ਮੰਤਰੀ ਚੁਣ ਲਿਆ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, ‘ਮਣਿਕ ਸਾਹਾ ਜੀ ਨੂੰ ਤ੍ਰਿਪੁਰਾ (Tripura) ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਲਈ ਬਹੁਤ-ਬਹੁਤ ਵਧਾਈਆਂ। ਮੈਨੂੰ ਯਕੀਨ ਹੈ ਕਿ ਸਤਿਕਾਰਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਅਤੇ ਅਗਵਾਈ ਹੇਠ ਤ੍ਰਿਪੁਰਾ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਪਹੁੰਚੇਗਾ।

Exit mobile version