July 7, 2024 1:19 pm
Manipur

Manipur: ਮਣੀਪੁਰ ਘਟਨਾ ਸੰਬੰਧੀ ਪੁਲਿਸ ਵੱਲੋਂ ਪਹਿਲੀ ਗ੍ਰਿਫਤਾਰੀ

ਚੰਡੀਗੜ੍ਹ, 20 ਜੁਲਾਈ 2023: ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮਣੀਪੁਰ ‘ਚ ਦੋ ਬੀਬੀਆਂ ਦੀ ਨਗਨ ਪਰੇਡ ਦੀ ਘਟਨਾ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਨੇ ਸਾਰੇ ਅਪਰਾਧੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਜ ਸਵੇਰੇ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਮੌਤ ਦੀ ਸਜ਼ਾ ਦੀ ਸੰਭਾਵਨਾ ਸਮੇਤ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਅਮਿਤ ਸ਼ਾਹ ਨੇ ਵੀਰਵਾਰ ਨੂੰ ਮਣੀਪੁਰ (Manipur) ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨਾਲ ਗੱਲ ਕੀਤੀ। ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨੂੰ 4 ਮਈ ਦੀ ਘਟਨਾ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਨੇ ਕਿਹਾ ਕਿ ਅਮਿਤ ਸ਼ਾਹ ਨੇ ਬੀਰੇਨ ਸਿੰਘ ਨੂੰ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਫੜਨ ਲਈ ਹਰ ਸੰਭਵ ਕਦਮ ਚੁੱਕਣ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ । ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਵੀਡੀਓ ਦੇਖ ਕੇ ਅਸੀਂ ਬਹੁਤ ਪਰੇਸ਼ਾਨ ਹਾਂ। ਅਸੀਂ ਸਰਕਾਰ ਨੂੰ ਕਦਮ ਚੁੱਕਣ ਲਈ ਸਮਾਂ ਦਿੰਦੇ ਹਾਂ। ਜੇਕਰ ਉੱਥੇ ਕੁਝ ਨਹੀਂ ਹੋਇਆ, ਤਾਂ ਅਸੀਂ ਕਦਮ ਚੁੱਕਾਂਗੇ।