July 7, 2024 4:46 pm
Manipur

ਮਣੀਪੁਰ ਸਰਕਾਰ ਨੇ ਟਵਿੱਟਰ ਨੂੰ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਤੇ ਹੁਕਮ

ਚੰਡੀਗੜ੍ਹ, 20 ਜੁਲਾਈ 2023: ਮਣੀਪੁਰ (Manipur) ਘਟਨਾ ‘ਤੇ ਸੂਬਾ ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਮਣੀਪੁਰ ਸਰਕਾਰ ਨੇ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀਡੀਓ ਹਟਾਉਣ ਲਈ ਕਿਹਾ ਹੈ। ਇਸਦੇ ਨਾਲ ਹੀ ਇਨ੍ਹਾਂ ਨੂੰ ਸਾਂਝਾ ਨਾ ਕਰਨ ਦਾ ਹੁਕਮ ਦਿੱਤਾ ਹੈ।

ਸੂਤਰਾਂ ਮੁਤਾਬਕ ਟਵਿਟਰ ਅਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਲਈ ਕਿਹਾ ਗਿਆ ਹੈ। ਮਣੀਪੁਰ ਸਰਕਾਰ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਕਾਨੂੰਨਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਅਜੇ ਜਾਂਚ ਚੱਲ ਰਹੀ ਹੈ। ਅਜਿਹੇ ‘ਚ ਕਿਸੇ ਵੀ ਵਿਅਕਤੀ ਨੂੰ ਇਸ ਮਾਮਲੇ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਨਹੀਂ ਕਰਨੀ ਚਾਹੀਦੀ।

ਪੁਲਿਸ ਨੇ ਦੱਸਿਆ ਕਿ ਅਣਪਛਾਤੇ ਹਥਿਆਰਬੰਦ ਬਦਮਾਸ਼ਾਂ ਖਿਲਾਫ ਥੌਬਲ ਜ਼ਿਲੇ ਦੇ ਨੌਂਗਪੋਕ ਸੇਕਮਾਈ ਪੁਲਿਸ ਸਟੇਸ਼ਨ ‘ਚ ਅਗਵਾ, ਸਮੂਹਿਕ ਬਲਾਤਕਾਰ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸਦੇ ਨਾਲ ਹੀ ਪਹਿਲੀ ਗ੍ਰਿਫਤਾਰੀ ਹੋ ਚੁੱਕੀ ਹੈ |