Site icon TheUnmute.com

ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਸਮੇਤ ‘ਆਪ’ ਪਾਰਟੀ ਨੂੰ ਵੀ ਕੀਤਾ ਜਾਵੇਗਾ ਸ਼ਾਮਲ

money laundering case

ਚੰਡੀਗੜ, 14 ਮਈ 2024: ਕਥਿਤ ਦਿੱਲੀ ਸ਼ਰਾਬ ਘਪਲੇ ਵਿੱਚ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਬਣਾਇਆ ਜਾਵੇਗਾ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ। ਈਡੀ ਨੇ ਮਨੀ ਲਾਂਡਰਿੰਗ ਮਾਮਲੇ (money laundering case) ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਇਹ ਦਲੀਲ ਦਿੱਤੀ।

ਜੱਜ ਸਵਰਨਕਾਂਤ ਸ਼ਰਮਾ ਦੇ ਸਾਹਮਣੇ ਬਹਿਸ ਕਰਦੇ ਹੋਏ ਈਡੀ ਦੇ ਵਕੀਲ ਨੇ ਕਿਹਾ ਕਿ ਇਸ ਮਾਮਲੇ ‘ਚ ਅਸੀਂ ਆਪਣੀ ਅਗਲੀ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ‘ਚ ‘ਆਪ’ ਨੂੰ ਸਹਿ-ਮੁਲਜ਼ਮ ਬਣਾਉਣ ਜਾ ਰਹੇ ਹਾਂ। ਵਕੀਲ ਨੇ ਅੱਗੇ ਕਿਹਾ ਕਿ ਮੁਲਜ਼ਮ ਧਿਰ ਇਸ ਮਾਮਲੇ ‘ਚ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ‘ਚ ਦੇਰੀ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।

ਦੂਜੇ ਪਾਸੇ ਸਿਸੋਦੀਆ ਦੇ ਵਕੀਲ ਨੇ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਕਰਦੇ ਹੋਏ ਕਿਹਾ ਕਿ ਈਡੀ ਅਤੇ ਸੀਬੀਆਈ ਅਜੇ ਵੀ ਮਨੀ ਲਾਂਡਰਿੰਗ (money laundering case) ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਲੋਕਾਂ ਨੂੰ ਗ੍ਰਿਫ਼ਤਾਰ ਕਰ ਰਹੇ ਹਨ। ਇਸ ਮਾਮਲੇ ਦਾ ਛੇਤੀ ਨਿਪਟਾਰਾ ਹੋਣ ਵਾਲਾ ਨਹੀਂ ਹੈ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ।

Exit mobile version