July 8, 2024 12:41 am
Mohalla Clinic

ਮਨੀਸ਼ ਸਿਸੋਦੀਆ ਤੇ ਸਿਹਤ ਮੰਤਰੀ ਜੌੜਾਮਾਜਰਾ ਵਲੋਂ ਮੋਹਾਲੀ ਫ਼ੇਜ਼-5 ਵਿਖੇ ਮੁਹੱਲਾ ਕਲੀਨਿਕ ਦਾ ਦੌਰਾ

ਚੰਡੀਗੜ੍ਹ 17 ਅਗਸਤ 2022: ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੋਹਾਲੀ ਫ਼ੇਜ਼-5 ਵਿਖੇ ਮੁਹੱਲਾ ਕਲੀਨਿਕ (Mohalla Clinic) ਦਾ ਦੌਰਾ ਕੀਤਾ । ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਰਹੇ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ “ਮੁਹੱਲਾ ਕਲੀਨਿਕ” (Mohalla Clinics) ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਗਏ ਹਨ |

Mohalla Clinic

ਸਰਕਾਰ ਦਾ ਕਹਿਣਾ ਹੈ ਕਿ ਸੂਬੇ ਭਰ ਵਿੱਚ ਬਣਾਏ ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ, ਜਿਸ ਨਾਲ ਸਿਹਤ ਸੇਵਾਵਾਂ ਦੀ ਹਰੇਕ ਵਰਗ ਤੱਕ ਪਹੁੰਚ, ਖਰਚਿਆਂ ਨੂੰ ਘਟਾਉਣ, ਰੋਗਾਂ ਦੀ ਪਛਾਣ ਵਿੱਚ ਸੁਧਾਰ ਕਰਨ ਅਤੇ ਕਮਜ਼ੋਰ ਤੇ ਘੱਟ ਗਿਣਤੀ ਵਰਗਾਂ ਲਈ ਰੈਫਰਲ ਲਿੰਕੇਜ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ।