ਅਰਵਿੰਦ ਕੇਜਰੀਵਾਲ ਦੇ ਘਰ ਪੁੱਜੇ ਮਨੀਸ਼ ਸਿਸੋਦੀਆ ਤੇ ਰਾਘਵ ਚੱਢਾ, ਨਵੇਂ CM ਦੇ ਨਾਂ ‘ਤੇ ਹੋਈ ਚਰਚਾ

ਚੰਡੀਗੜ੍ਹ, 16 ਸਤੰਬਰ 2024: ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਐਲਾਨ ਤੋਂ ਬਾਅਦ ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਹਨ। ਇਸ ਦੌਰਾਨ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਕੇਜਰੀਵਾਲ ਦੇ ਘਰ ਪਹੁੰਚੇ ਅਤੇ ਕਰੀਬ ਇੱਕ ਘੰਟੇ ਤੱਕ ਬੈਠਕ ਚੱਲੀ ਹੈ । ਇਸ ਬੈਠਕ ‘ਚ ਨਵੇਂ ਮੁੱਖ ਮੰਤਰੀ ਦੇ ਨਾਂ ‘ਤੇ ਚਰਚਾ ਹੋਈ।

‘ਆਪ’ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ, ‘ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਮੰਗਲਵਾਰ ਯਾਨੀ ਕੱਲ੍ਹ ਨੂੰ ਆਪਣਾ ਅਸਤੀਫਾ ਸੌਂਪ ਦੇਣਗੇ। ਇਸ ਤੋਂ ਬਾਅਦ ਜਦੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਹੋ ਜਾਵੇਗਾ ਤਾਂ ਸਾਡੀ ਵਿਧਾਇਕ ਦਲ ਦੀ ਬੈਠਕ ਹੋਵੇਗੀ ਅਤੇ ਇਸ ‘ਚ ਆਗੂ ਦੀ ਚੋਣ ਕੀਤੀ ਜਾਵੇਗੀ।

Scroll to Top