ਚੰਡੀਗੜ੍ਹ, 30 ਅਪ੍ਰੈਲ 2024: ਰਾਉਸ ਐਵੇਨਿਊ ਕੋਰਟ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਹੁਣ ਹਾਈ ਕੋਰਟ ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਹ ਦੂਜੀ ਵਾਰ ਹੈ ਜਦੋਂ ਅਦਾਲਤ ਨੇ ਉਸ ਦੀ ਪਟੀਸ਼ਨ ਖਾਰਜ ਕੀਤੀ ਹੈ।
ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ, ਇਸ ਤੋਂ ਬਾਅਦ ਪਿਛਲੇ ਸਾਲ 9 ਮਾਰਚ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਉਸ ਨੂੰ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।