Site icon TheUnmute.com

Delhi: ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ

Manish Sisodia

ਚੰਡੀਗੜ੍ਹ, 29 ਜੁਲਾਈ 2024: ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਸੁਪਰੀਮ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ | ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਪਟੀਸ਼ਨ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ 5 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।

Read More:CM ਅਰਵਿੰਦ ਕੇਜਰੀਵਾਲ ਖ਼ਿਲਾਫ CBI ਵੱਲੋਂ ਰਾਊਸ ਐਵੇਨਿਊ ਕੋਰਟ ‘ਚ ਚਾਰਜਸ਼ੀਟ ਦਾਇਰ

ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਜਵਾਬ ਦਾਖ਼ਲ ਕਰਨ ਲਈ 1 ਅਗਸਤ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਸੀਬੀਆਈ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੀਬੀਆਈ ਦਾ ਜਵਾਬ ਰਿਕਾਰਡ ‘ਤੇ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

Exit mobile version