July 2, 2024 9:35 pm
Manish Sisodia

ਮਨੀਸ਼ ਸਿਸੋਦੀਆ 17 ਮਾਰਚ ਤੱਕ ਈਡੀ ਰਿਮਾਂਡ ‘ਤੇ, ਜ਼ਮਾਨਤ ਅਰਜ਼ੀ ‘ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ, 10 ਮਾਰਚ 2023: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਦਾਲਤ ਨੇ ਮਨੀਸ਼ ਸਿਸੋਦੀਆ (Manish Sisodia) ਦਾ 7 ਦਿਨ (17 ਮਾਰਚ ਤੱਕ) ਈਡੀ ਨੂੰ ਰਿਮਾਂਡ ਦਿੱਤਾ ਹੈ। ਹਾਲਾਂਕਿ, ਈਡੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਅਦਾਲਤ ਹੁਣ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ।

ਜਿਕਰਯੋਗ ਹੈ ਕਿ ਈਡੀ ਨੇ ਮਨੀਸ਼ ਸਿਸੋਦੀਆ (Manish Sisodia) ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਏਜੰਸੀ ਨੇ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਈਡੀ ਸਿਸੋਦੀਆ ਨੂੰ ਲੈ ਕੇ ਦੁਪਹਿਰ 2 ਵਜੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਪਹੁੰਚੀ ਸੀ |

ਦੂਜੇ ਪਾਸੇ ‘ਆਪ’ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਸੀਬੀਆਈ ਨੂੰ ਸਿਸੋਦੀਆ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਜੇਕਰ ਉਨ੍ਹਾਂ ਨੂੰ ਕੁਝ ਮਿਲਿਆ ਹੈ ਤਾਂ ਭਾਜਪਾ ਦੇਸ਼ ਨੂੰ ਦੱਸੇ ਕਿ ਉਨ੍ਹਾਂ ਨੂੰ ਸਿਸੋਦੀਆ ਦੇ ਘਰ ਤੋਂ ਕੀ ਮਿਲਿਆ।