ਚੰਡੀਗੜ੍ਹ, 02 ਮਈ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਮਾਮਲੇ ਵਿੱਚ ਜ਼ਮਾਨਤ ਰੱਦ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦਾ ਜ਼ਿਕਰ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਕੀਤਾ ਗਿਆ ਅਤੇ ਅਦਾਲਤ ਨੇ ਸ਼ੁੱਕਰਵਾਰ ਨੂੰ ਇਸ ਨੂੰ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ। 30 ਅਪ੍ਰੈਲ ਨੂੰ ਹੇਠਲੀ ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਜਨਵਰੀ 19, 2025 5:00 ਬਾਃ ਦੁਃ