July 4, 2024 3:11 pm
Manish Sisodia

ਮਨੀਸ਼ ਸਿਸੋਦੀਆ ਦੀ ਦੁਪਹਿਰ 2 ਵਜੇ ਅਦਾਲਤ ‘ਚ ਪੇਸ਼ੀ, ED ਨੇ ਮੰਗਿਆ 10 ਦਿਨ ਦਾ ਰਿਮਾਂਡ

ਚੰਡੀਗੜ੍ਹ,10 ਮਾਰਚ 2023: ਕਥਿਤ ਸ਼ਰਾਬ ਘੁਟਾਲੇ ‘ਚ ਅੱਜ ਅਦਾਲਤ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ, ਦੂਜੇ ਪਾਸੇ ਇਸ ਤੋਂ ਪਹਿਲਾਂ ਈਡੀ ਨੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ‘ਆਪ’ ਅਤੇ ਭਾਜਪਾ ਸੋਸ਼ਲ ਮੀਡੀਆ ‘ਤੇ ਸ਼ਬਦੀ ਜੰਗ ਜਾਰੀ ਹੈ |

ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਮੁਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦੁਪਹਿਰ 2 ਵਜੇ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਰਾਉਸ ਐਵੇਨਿਊ ਅਦਾਲਤ ਵਿੱਚ ਪਹੁੰਚ ਕੇ ਸਿਸੋਦੀਆ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ । ਇਸ ‘ਤੇ ਅਦਾਲਤ ਨੇ ਈਡੀ ਨੂੰ ਸਿਸੋਦੀਆ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਹੈ।

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕ ਦੂਜੇ ਉੱਤੇ ਲਗਾਤਾਰ ਹਮਲੇ ਕਰ ਰਹੇ ਹਨ। ਹੁਣ ਭਾਜਪਾ ਨੇ ਪੋਸਟਰ ਜਾਰੀ ਕਰਕੇ ‘ਆਪ’ ਪਾਰਟੀ ਨੂੰ ਘੇਰ ਰਹੀ। ਪੋਸਟਰ ਵਿੱਚ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਘੁਟਾਲੇਬਾਜ਼ ਦੇ ਰੂਪ ਵਿੱਚ ਦਿਖਾਇਆ ਗਿਆ ਹੈ। ਭਾਜਪਾ ਨੇ ਪੋਸਟਰ ਨੂੰ ਟਵੀਟ ਕੀਤਾ ਅਤੇ ਲਿਖਿਆ, ਮਨੀਸ਼ ਸਿਸੋਦੀਆ, ਸਤੇਂਦਰ ਤੋਂ ਝਾਂਕੀ ਹੈ, ਇਨ੍ਹਾਂ ਦਾ ਸਰਗਨਾ ਕੇਜਰੀਵਾਲ ਅਜੇ ਬਾਕੀ ਹੈ।