Site icon TheUnmute.com

ਆਪਣੀ ਬੀਮਾਰ ਘਰਵਾਲੀ ਨੂੰ ਮਿਲਣ ਪੁੱਜੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਛੇ ਘੰਟਿਆਂ ਦੀ ਇਜਾਜ਼ਤ

Manish Sisodia

ਚੰਡੀਗੜ੍ਹ, 11 ਨਵੰਬਰ 2023: ਰਾਊਸ ਐਵੇਨਿਊ ਕੋਰਟ ਦੀ ਇਜਾਜ਼ਤ ਤੋਂ ਬਾਅਦ ਪੁਲਿਸ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਉਨ੍ਹਾਂ ਦੀ ਬੀਮਾਰ ਘਰਵਾਲੀ ਨੂੰ ਮਿਲਣ ਲਈ ਲੈ ਕੇ ਆਈ ਹੈ। ਸਿਸੋਦੀਆ ਆਪਣੀ ਬੀਮਾਰ ਘਰਵਾਲੀ ਨੂੰ ਉਸ ਥਾਂ ‘ਤੇ ਮਿਲ ਰਹੇ ਹਨ, ਜੋ ਹੁਣ ਅਧਿਕਾਰਤ ਤੌਰ ‘ਤੇ ਦਿੱਲੀ ਦੇ ਮੰਤਰੀ ਆਤਿਸ਼ੀ ਨੂੰ ਅਲਾਟ ਕੀਤਾ ਗਿਆ ਹੈ। ਇਹ ਜਗ੍ਹਾ ਉਸ ਨੂੰ ਪਹਿਲਾਂ ਅਲਾਟ ਕੀਤੀ ਗਈ ਸੀ। ਅਦਾਲਤ ਨੇ ਸਿਸੋਦੀਆ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਮਿਲਣ ਦੀ ਇਜਾਜ਼ਤ ਦਿੱਤੀ ਹੈ।

ਮਨੀਸ਼ ਸਿਸੋਦੀਆ (Manish Sisodia) ਨੇ ਆਪਣੀ ਬੀਮਾਰ ਘਰਵਾਲੀ ਨੂੰ ਹਿਰਾਸਤ ‘ਚ ਰਹਿਣ ਦੌਰਾਨ ਪੰਜ ਦਿਨਾਂ ਤੱਕ ਮਿਲਣ ਦੀ ਇਜਾਜ਼ਤ ਦੇਣ ਲਈ ਅਰਜ਼ੀ ਦਾਇਰ ਕੀਤੀ ਸੀ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਕੱਲ੍ਹ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੇ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੀਬੀਆਈ ਦੇ ਨਾਲ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਹਨ। ਦੋਵਾਂ ਮਾਮਲਿਆਂ ਵਿੱਚ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।

ਹਾਲ ਹੀ ‘ਚ ਭਾਰਤ ਦੀ ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਦੀ ਪਿਛਲੀ ਜ਼ਮਾਨਤ ਦੀ ਅਰਜ਼ੀ ਹਾਈਕੋਰਟ ਦੇ ਨਾਲ-ਨਾਲ ਹੇਠਲੀ ਅਦਾਲਤ ਨੇ ਵੀ ਰੱਦ ਕਰ ਦਿੱਤੀ ਸੀ। ਹਾਲਾਂਕਿ ਜੂਨ ‘ਚ ਹਾਈਕੋਰਟ ਨੇ ਉਸ ਨੂੰ ਹਿਰਾਸਤ ‘ਚ ਪਤਨੀ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ।

Exit mobile version