Site icon TheUnmute.com

Excise Policy Case: ਮਨੀਸ਼ ਸਿਸੋਦੀਆ ਨੇ ਰਾਉਸ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ

Manish Sisodia

ਚੰਡੀਗੜ੍ਹ, 03 ਮਾਰਚ 2023: ਸੀਬੀਆਈ ਵੱਲੋਂ ਕਥਿਤ ਆਬਕਾਰੀ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਨੀਸ਼ ਸਿਸੋਦੀਆ (Manish Sisodia) ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਨਿਯਮਤ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ। ਮਨੀਸ਼ ਸਿਸੋਦੀਆ ਦੇ ਵਕੀਲ ਨੇ ਰਾਉਸ ਐਵੇਨਿਊ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਸੋਦੀਆ ਨੇ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਸਿੱਧੇ ਤੌਰ ‘ਤੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਰ ਉੱਥੇ ਚੀਫ਼ ਜਸਟਿਸ ਨੇ ਫਟਕਾਰ ਲਾਈ ਕਿ ਤੁਸੀਂ ਪਹਿਲਾਂ ਦਿੱਲੀ ਹਾਈਕੋਰਟ ਜਾਓ। ਮਾਮਲਾ ਦਿੱਲੀ ਵਿੱਚ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਸਿੱਧੇ ਸੁਪਰੀਮ ਕੋਰਟ ਤੱਕ ਪਹੁੰਚ ਕਰੋਗੇ। ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ ।

ਮਨੀਸ਼ ਸਿਸੋਦੀਆ (Manish Sisodia) ਨੂੰ ਅੱਠ ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 27 ਫਰਵਰੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਉਥੋਂ ਸਿਸੋਦੀਆ ਨੂੰ ਪੰਜ ਦਿਨ ਦੀ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ ।

ਸੁਪਰੀਮ ਕੋਰਟ ਤੋਂ ਝਟਕਾ ਲੱਗਣ ਤੋਂ ਬਾਅਦ ਸੀਬੀਆਈ ਵੱਲੋਂ ਗ੍ਰਿਫਤਾਰ ਗਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ । ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸਤੇਂਦਰ ਜੈਨ ਨੇ ਵੀ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਸੀ, ਮੁੱਖ ਮੰਤਰੀ ਨੇ ਆਪਣੇ ਦੋਵਾਂ ਸੀਨੀਅਰ ਮੰਤਰੀਆਂ ਦੇ ਅਸਤੀਫ਼ੇ ਵੀ ਪ੍ਰਵਾਨ ਕਰ ਲਏ ।

Exit mobile version