ਚੰਡੀਗੜ੍ਹ 09 ਅਗਸਤ 2022: ਦਿੱਲੀ ਆਬਕਾਰੀ ਨੀਤੀ ਵਿਵਾਦ ਦਰਮਿਆਨ ਸਾਬਕਾ ਉਪ ਰਾਜਪਾਲ ਅਨਿਲ ਬੈਜਲ (Anil Baijal) ਨੇ ਅੱਜ ਆਪਣੇ ‘ਤੇ ਲੱਗੇ ਦੋਸ਼ਾਂ ‘ਤੇ ਸਪਸ਼ਟੀਕਰਨ ਦਿੱਤਾ। ਅਨਿਲ ਬੈਜਲ ਨੇ ਕਿਹਾ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।
ਇਸਦੇ ਨਾਲ ਹੀ ਸਿਸੋਦੀਆ ਦੇ ਨਿੱਜੀ ਕੰਪਨੀਆਂ ਦਾ ਪੱਖ ਲੈਣ ਦੇ ਦੋਸ਼ਾਂ ‘ਤੇ ਸਾਬਕਾ ਉਪ ਰਾਜਪਾਲ ਅਨਿਲ ਬੈਜਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਗੈਰ ਕਾਨੂੰਨੀ ਫੈਸਲਿਆਂ ‘ਤੇ ਸਵਾਲ ਖੜ੍ਹੇ ਕੀਤੇ ਗਏ ਸਨ । ਸਾਬਕਾ ਉਪ ਰਾਜਪਾਲ ਅਨਿਲ ਬੈਜਲ ਨੇ ‘ਆਪ’ ਸਰਕਾਰ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆ ਜਾਵੇਗੀ।