ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ED ਨੇ ਜਵਾਬ ਦਾਇਰ ਕਰਨ ਲਈ ਮੰਗਿਆ ਸਮਾਂ

Manish Sisodia

ਚੰਡੀਗੜ੍ਹ, 08 ਮਈ 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ। ਈਡੀ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਈਡੀ ਨੇ ਕਿਹਾ ਕਿ ਸਾਨੂੰ ਜਵਾਬ ਦਾਇਰ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਚਾਹੀਦਾ ਹੈ ਕਿਉਂਕਿ ਜਾਂਚ ਅਧਿਕਾਰੀ ਫਿਲਹਾਲ ਇਸ ਮਾਮਲੇ ਵਿੱਚ ਦੂਜੀ ਸ਼ਿਕਾਇਤ ‘ਤੇ ਕੰਮ ਕਰ ਰਹੇ ਹਨ।

ਮਨੀਸ਼ ਸਿਸੋਦੀਆ (Manish Sisodia) ਦੀ ਤਰਫੋਂ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਈਡੀ-ਸੀਬੀਆਈ ਦੀ ਇਸ ਮੰਗ ਦਾ ਵਿਰੋਧ ਕੀਤਾ। ਹਾਈ ਕੋਰਟ ਨੇ ਸੀਬੀਆਈ ਅਤੇ ਈਡੀ ਨੂੰ ਚਾਰ ਦਿਨ ਦਾ ਸਮਾਂ ਦਿੱਤਾ ਹੈ। ਹੁਣ ਮਾਮਲੇ ਦੀ ਸੁਣਵਾਈ 13 ਮਈ ਨੂੰ ਹੋਵੇਗੀ। ਪਿਛਲੀ ਸੁਣਵਾਈ ‘ਤੇ ਹਾਈ ਕੋਰਟ ਨੇ ਈਡੀ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ। ਸਿਸੋਦੀਆ ਨੇ 30 ਅਪ੍ਰੈਲ ਨੂੰ ਰਾਉਸ ਐਵੇਨਿਊ ਕੋਰਟ ਦੇ ਉਸ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।