Manish Sisodia

ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ

ਚੰਡੀਗੜ੍ਹ, 31 ਮਾਰਚ 2023: ਦਿੱਲੀ ਦੀ ਰਾਊਸ ਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਹੁਣ ਹੇਠਲੀ ਅਦਾਲਤ ਦੇ ਇਸ ਫੈਸਲੇ ਖ਼ਿਲਾਫ਼ ਹਾਈਕੋਰਟ ਦਾ ਰੁਖ ਕਰਨਗੇ। ਮਨੀਸ਼ ਸਿਸੋਦੀਆ ਨੇ ਸੀਬੀਆਈ ਵੱਲੋਂ ਰਾਊਸ ਐਵੇਨਿਊ ਅਦਾਲਤ ਵਿੱਚ ਦਰਜ ਕੇਸ ਵਿੱਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਸੀ।

ਇਸ ਮਾਮਲੇ ਦੀ ਸੁਣਵਾਈ ਇੱਕ ਹਫ਼ਤਾ ਪਹਿਲਾਂ ਅਦਾਲਤ ਵਿੱਚ ਹੋਈ ਸੀ। ਜਿਸ ਤੋਂ ਬਾਅਦ ਅਦਾਲਤ ਨੇ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਿਛਲੇ ਹਫ਼ਤੇ ਸੀਬੀਆਈ ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਦੇ ਵੇਰਵੇ ਅਤੇ ਗਵਾਹਾਂ ਦੇ ਬਿਆਨ ਅਦਾਲਤ ਵਿੱਚ ਪੇਸ਼ ਕੀਤੇ ਸਨ। ਸਿਸੋਦੀਆ ਨੇ ਜ਼ਮਾਨਤ ਅਰਜ਼ੀ ਦਾਇਰ ਕਰਦੇ ਹੋਏ ਗ੍ਰਿਫਤਾਰੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਾਰੀਆਂ ਰਿਕਵਰੀਆਂ ਹੋ ਚੁੱਕੀਆਂ ਹਨ।

Scroll to Top