TheUnmute.com

ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ਸੰਬੰਧੀ ਮਨੀਸ਼ ਤਿਵਾੜੀ ਨੇ ਦਿੱਤਾ ਵੱਡਾ ਬਿਆਨ

ਚੰਡੀਗ੍ਹੜ 05 ਫਰਵਰੀ 2022: ਕਾਂਗਰਸ ਹਾਈਕਮਾਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੇ ਸਟਾਰ ਪ੍ਰਚਾਰਕਾਂ (campaigners of the Congress) ਦੀ ਸੂਚੀ ਤਿਆਰ ਕੀਤੀ ਗਈ ਸੀ ਇਸਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਵੱਡਾ ਬਿਆਨ ਦਿੱਤਾ | ਮਨੀਸ਼ ਤਿਵਾੜੀ (Manish Tewari) ਨੇ ਪਾਰਟੀ ਦੇ ਸਟਾਰ ਪ੍ਰਚਾਰਕਾਂ (campaigners of the Congress) ਦੀ ਸੂਚੀ ’ਚ ਆਪਣਾ ਨਾਂ ਸ਼ਾਮਲ ਨਾ ਹੋਣ ਨੂੰ ਲੈ ਕੇ ਪਾਰਟੀ ’ਤੇ ਅਸਿੱਧੇ ਤੌਰ ’ਤੇ ਨਿਸ਼ਾਨਾ ਸਾਧਿਆ । ਮਨੀਸ਼ ਤਿਵਾੜੀ ਨੇ ਕਿਹਾ ਕਿ ਜੇਕਰ ਇਸ ਸੂਚੀ ’ਚ ਉਨ੍ਹਾਂ ਦਾ ਨਾਂ ਹੁੰਦਾ, ਤਾਂ ਉਨ੍ਹਾਂ ਨੂੰ ਹੈਰਾਨੀ ਹੁੰਦੀ।

ਇਸ ਚੱਲਦੇ ਲੋਕ ਸਭਾ ਮੈਂਬਰ ਤਿਵਾੜੀ ਨੇ ਟਵੀਟ ਕੀਤਾ, ‘‘ਜੇਕਰ ਇਸ ਸੂਚੀ ’ਚ ਨਾਂ ਹੁੰਦਾ, ਤਾਂ ਮੈਨੂੰ ਹੈਰਾਨੀ ਹੁੰਦੀ। ਹੁਣ ਕਾਰਨ ਵੀ ਕਿਸੇ ਤੋਂ ਲੁਕਿਆ ਨਹੀਂ ਹੈ।’’ ਉਨ੍ਹਾਂ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਪੁੱਤਰ ਅਤੇ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਭਿਜੀਤ ਮੁਖਰਜੀ ਦੇ ਉਸ ਟਵੀਟ ਨੂੰ ਰੀਟਵੀਟ ਕੀਤਾ, ਜਿਸ ’ਚ ਅਭਿਜੀਤ ਮੁਖਰਜੀ ਨੇ ਕਿਹਾ ਸੀ ਕਿ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਮਨੀਸ਼ ਤਿਵਾੜੀ ਦਾ ਨਾਂ ਸ਼ਾਮਲ ਨਾ ਕੀਤਾ ਜਾਣਾ ਕਾਂਗਰਸ ਲਈ ਦੁਖਦ ਸਥਿਤੀ ਹੈ। ਅਜਿਹੀ ਸੌੜੀ ਸੋਚ ਵਾਲੇ ਕਦਮ ਕਦੇ ਵੀ ਕਾਂਗਰਸ ਨੂੰ ਚੋਣਾਂ ਜਿੱਤਣ ’ਚ ਮਦਦ ਨਹੀਂ ਕਰਨਗੇ।

ਜਿਕਰਯੋਗ ਹੈ ਕਿ ਕਾਂਗਰਸ ਨੇ ਇਸ ਸੂਚੀ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਨੇਤਾਵਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਇਆ ਹੈ। ਪੰਜਾਬ ਨਾਲ ਸਬੰਧ ਰੱਖਣ ਵਾਲੇ ਤਿਵਾੜੀ ਅਤੇ ਰਾਜ ਸਭਾ ਦੇ ਸਾਬਕਾ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਇਸ ਸੂਚੀ ’ਚ ਥਾਂ ਨਹੀਂ ਮਿਲੀ ਹੈ।

Exit mobile version