July 7, 2024 7:41 pm
Manisha Gulati

ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 28 ਮਾਰਚ 2023: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਪੰਜਾਬ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਸੂਬਾ ਸਰਕਾਰ ਦੇ ਹੁਕਮਾਂ ਨੂੰ ਦੂਜੀ ਵਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਰ ਗੁਲਾਟੀ ਨੇ ਸਰਕਾਰੀ ਹੁਕਮਾਂ ‘ਚ ਸਪੱਸ਼ਟ ਨਾ ਹੋਣ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਮਨੀਸ਼ਾ ਗੁਲਾਟੀ (Manisha Gulati) ਨੇ ਕਿਹਾ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਨ੍ਹਾਂ ਨੂੰ ਇਸ ਤੋਂ ਪਹਿਲਾਂ ਹਟਾਇਆ ਜਾਂਦਾ ਹੈ ਤਾਂ ਸਰਕਾਰ ਨੂੰ ਕਾਰਨ ਦੱਸਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਸ ਸਮੇਂ ਮਨੀਸ਼ਾ ਗੁਲਾਟੀ ਹਾਈਕੋਰਟ ਵੀ ਪਹੁੰਚੀ ਸੀ। ਪੰਜਾਬ ਸਰਕਾਰ ਨੇ ਹੁਕਮ ਵਾਪਸ ਲੈ ਲਏ ਸਨ ਅਤੇ ਉਨ੍ਹਾਂ ਨੇ ਮੁੜ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।