ਚੰਡੀਗੜ੍ਹ, 16 ਫਰਵਰੀ 2023: ਮਨੀਸ਼ਾ ਗੁਲਾਟੀ (Manisha Gulati) ਨੇ ਅੱਜ ਮੁੜ ਤੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਸੀ । ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ । ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਸੀ |
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ (Manisha Gulati) ਨੂੰ ਇਸ ਅਹੁਦੇ ਤੋਂ ਉਨ੍ਹਾਂ ਦੇ ਕਾਰਜਕਾਲ ਦੇ 6 ਮਹੀਨੇ ਪਹਿਲਾਂ ਹੀ ਹਟਾ ਦਿੱਤਾ ਸੀ ਤੇ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ।