July 7, 2024 3:49 pm
manisha-gulati

ਤਿੰਨ ਕਾਲੇ ਖੇਤੀ ਕਾਨੂੰਨਾਂ ਰੱਦ ਕਰਨ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ PM ਮੋਦੀ ਦਾ ਕੀਤਾ ਧੰਨਵਾਦ

ਚੰਡੀਗੜ੍ਹ 19 ਨਵੰਬਰ 2021 : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਗੁਰੂ ਨਾਨਕ ਸਾਹਿਬ ਜੀ ਨੇ ਸਮਾਜ ਵਿਚੋਂ ਕੁਰੀਤੀਆਂ -ਨੂੰ ਖ਼ਤਮ ਕੀਤਾ, ਲੋਕਾਂ ਨੂੰ ਸੱਚੇ ਰੱਬ ਨਾਲ ਜੋੜਨ ਲਈ ਉਹਨਾਂ ਨੂੰ ਸਿੱਧੇ ਰਾਹੇ ਤੇ ਨਾਲ ਹੀ ਸਮਾਜ ਵਿੱਚ ਮਹਿਲਾਵਾਂ ਦੀ ਹੋਂਦ ਨੂੰ ਵੀ ਮਜ਼ਬੂਤ ਕੀਤਾ। ਅੱਜ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ਕਿਸਾਨਾਂ ਦੀ ਸੁਣਦੇ ਹੋਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵੀ ਰੱਦ ਕਰ ਦਿੱਤਾ ਹੈ ਜੋ ਕਿ ਸਾਡੇ ਕਿਸਾਨਾਂ ਦੀ ਜਿੱਤ ਹੈ। ਮਨੀਸ਼ਾ ਨੇ ਕਿਹਾ ਕਿ ਮੈਂ ਆਪਣੇ ਸਾਰੇ ਕਿਸਾਨ ਭਰਾਵਾਂ ਨੂੰ ਵਧਾਈ ਦਿੰਦੀ ਹਾਂ ਤੇ ਮੋਦੀ ਜੀ ਦਾ ਧੰਨਵਾਦ ਕਰਦੀ ਹਾਂ। ਇਸ ਨੇ ਕਿਹਾ ਕਿ ਜਿਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਉਨ੍ਹਾਂ ਦਾ ਤਹਿ ਦਿਲ ਤੋਂ ਧੰਨਵਾਦ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਕਿਸਾਨਾਂ ਨੇ ਸਭ ਤੋਂ ਵੱਡੇ ਅੰਦੋਲਨ ਨੂੰ ਲੜਿਆ ਹੈ, ਜਿਸ ਦੇ ਨਾਲ ਪੰਜਾਬ ਦੇ ਕਿਸਾਨਾਂ ਵਿਚ ਖੁਸ਼ੀ ਦੇ ਲਹਿਰ ਹੈ, ਤੇ ਪੰਜਾਬ ਵਿਚ ਫਿਰ ਖੁਸ਼ਹਾਲੀ ਆਈ ਹੈ,
ਮਨੀਸ਼ਾ ਗੁਲਾਟੀ ਨੇ ਨਾਲ ਹੀ ਪ.ਐੱਮ, ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਕਿਸਾਨ ਮੋਰਚੇ ਦੌਰਾਨ ਜਾਨ ਗਈ ਹੈ ਉਨ੍ਹਾਂ ਦੇ ਪਰਿਵਾਰਾਂ ਲਈ ਕੋਈ ਆਵਲਾਂ ਕੀਤਾ ਜਾਵੇ,