Manisha Gulati

ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 31 ਜੁਲਾਈ 2023: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰਕਾਰੀ ਘਰ ਨੂੰ ਖਾਲੀ ਕਰਨ ਦੇ ਗੁਲਾਟੀ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ (Manisha Gulati) ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਦਿੱਤੇ ਗਏ ਵਾਧੇ ਨੂੰ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਫਿਰ 28 ਮਾਰਚ ਨੂੰ ਹਾਈਕੋਰਟ ਨੇ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਹਾਈਕੋਰਟ ਦੇ ਡਬਲ ਬੈਂਚ ਕੋਲ ਅਪੀਲ ਕੀਤੀ ਸੀ। ਇਸ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਹ ਪਟੀਸ਼ਨ ਫਿਲਹਾਲ ਵਿਚਾਰ ਅਧੀਨ ਹੈ।

Scroll to Top