ਚੰਡੀਗੜ੍ਹ, 16 ਮਾਰਚ 2023: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਦੂਜੀ ਵਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈਕੋਰਟ ਵਿੱਚ ਹੋਣੀ ਹੈ। ਮਨੀਸ਼ਾ ਗੁਲਾਟੀ ਨੇ ਸਰਕਾਰੀ ਫੈਸਲੇ ‘ਚ ਸਪੱਸ਼ਟ ਨਾ ਹੋਣ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਮਨੀਸ਼ਾ ਗੁਲਾਟੀ ਨੇ ਪਟੀਸ਼ਨ ‘ਚ ਕਿਹਾ ਹੈ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਹੈ, ਉਸ ਤਹਿਤ ਉਸ ਨੂੰ ਸੇਵਾਕਾਲ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।