Site icon TheUnmute.com

ਤੇਜਿੰਦਰ ਬੱਗਾ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਮਨਜਿੰਦਰ ਸਿਰਸਾ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ

ਮਨਜਿੰਦਰ ਸਿਰਸਾ

ਚੰਡੀਗੜ੍ਹ 07 ਮਈ 2022: ਦਿੱਲੀ ਪੁਲਿਸ ਵਲੋਂ ਭਾਜਪਾ ਆਗੂ ਮਨਜਿੰਦਰ ਸਿਰਸਾ ਗ੍ਰਿਫਤਾਰ ਕਰ ਲਿਆ ਹੈ | ਇਸ ਦੌਰਾਨ ਉਨ੍ਹਾਂ ਨੇ ਕੇਜਰੀਵਾਲ ‘ਤੇ ਸਿੱਖਾਂ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਇਆ ਹੈ | ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰ ਪਾਲ ਸਿੰਘ ਬੱਗਾ ਪਾਰਟੀ ਦੇ ਸਿੱਖ ਵਿੰਗ ਦੇ ਵਰਕਰਾਂ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਬੱਗਾ ਦੀ ਹਮਾਇਤ ਕਰਨ ਪਹੁੰਚੇ ਹਨ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਕੇਜਰੀਵਾਲ ਦੀ ਰਿਹਾਇਸ਼ ਦੇ ਸਾਹਮਣੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਧਰਨੇ ਵਿੱਚ ਸੈਂਕੜੇ ਭਾਜਪਾ ਵਰਕਰ ਸ਼ਾਮਲ ਹੋਏ।

ਇਸ ਦੇ ਨਾਲ ਹੀ ਦਿੱਲੀ ਪੁਲਿਸ ਨੂੰ ਦੁਪਹਿਰ 3 ਵਜੇ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਦੀ ਜਾਣਕਾਰੀ ਮਿਲੀ ਸੀ। ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਪੈਸ਼ਲ ਬ੍ਰਾਂਚ ਵੀ ਐਕਟਿਵ ਹੈ।ਦਿੱਲੀ ਪੁਲਿਸ ਦੇ ਐਂਟੀ ਰਾਈਟਸ ਸੈੱਲ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਹੁਣ ਤੱਕ ਦੇ ਇਨਪੁਟਸ ਦੇ ਅਨੁਸਾਰ 100 ਤੋਂ ਵੱਧ ਲੋਕ ਪ੍ਰਦਰਸ਼ਨ ਵਿੱਚ ਸ਼ਾਮਲ ਹਨ। ਮਨਜਿੰਦਰ ਸਿੰਘ ਸਿਰਸਾ, ਭਾਜਪਾ ਆਗੂ ਆਰਪੀ ਸਿੰਘ ਵੀ ਇਸ ਧਰਨੇ ਵਿੱਚ ਸ਼ਾਮਲ ਹਨ।

ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਦੌਰਾਨ ਬੱਗਾ ਨੇ ਕਿਹਾ ਸੀ ਕਿ ਜਿਨ੍ਹਾਂ ਨੂੰ ਲੱਗਦਾ ਹੈ ਕਿ ਉਹ ਪੁਲਿਸ ਦੀ ਮਦਦ ਨਾਲ ਕੁਝ ਵੀ ਕਰ ਸਕਦੇ ਹਨ ਤਾਂ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਰਕਰ ਕਿਸੇ ਤੋਂ ਡਰਨਗੇ ਨਹੀਂ। ਮੈਂ ਹਰਿਆਣਾ, ਦਿੱਲੀ ਪੁਲਿਸ ਅਤੇ ਉਨ੍ਹਾਂ ਸਾਰੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ ,ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ। ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।

Exit mobile version