ਬੰਦੀ ਸਿੱਖਾਂ

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਦੇ ਧਰਨੇ ‘ਤੇ ਮਨਜਿੰਦਰ ਸਿਰਸਾ ਨੇ ਕੱਸਿਆ ਤੰਜ

ਚੰਡੀਗੜ੍ਹ 20 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਦਿੱਲੀ ‘ਚ ਸੰਸਦ ਦੇ ਬਾਹਰ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕੀਤਾ | ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਨਿਤਿਨ ਗਡਕਰੀ ਦਾ ਰਸਤਾ ਰੋਕ ਬਣਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ | ਅਕਾਲੀ ਦਲ ਦੇ ਇਸ ਪ੍ਰਦਰਸ਼ਨ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਅਕਾਲੀ ਦਲ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ‘ਲੜਾਈ ਬੰਦੀ ਸਿੱਖਾਂ ਦੀ ਰਿਹਾਈ ਲਈ ਨਹੀਂ ਸਗੋਂ ਅਕਾਲੀ ਦਲ ਦੀ ਹੋਂਦ ਲਈ ਹੈ।

ਇਸਦੇ ਨਾਲ ਹੀ ਸਿਰਸਾ ਨੇ ਸਵਾਲ ਕਰਦਿਆਂ ਪੁੱਛਿਆ ਕਿ “ਮੈਂ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਹਰਸਿਮਰਤ ਕੌਰ ਬਾਦਲ 2019 ਵਿੱਚ ਕੈਬਨਿਟ ਵਿੱਚ ਮੰਤਰੀ ਸੀ, ਫਿਰ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦਾ ਚੇਤਾ ਕਿਉਂ ਨਹੀਂ ਆਇਆ” ਉਨ੍ਹਾਂ ਕਿਹਾ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੂੰ ਰੋਕ ਕੇ, ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਮੋਰਚਾ ਲਾਇਆ ਹੈ। ਇਸਦੇ ਨਾਲ ਹੀ ਜੰਤਰ ਮੰਤਰ ਤੇ ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਨੇ ਧਰਨਾ ਪ੍ਰਦਰਸ਼ਨ ਕੀਤਾ । ਇਸ ਦੌਰਾਨ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ।

Scroll to Top