PPSC

ਮਨਜਿੰਦਰ ਸਿਰਸਾ ਨੇ PPSC ਦੀ ਪ੍ਰੀਖਿਆ ਪੰਜਾਬੀ ਭਾਸ਼ਾ ‘ਚ ਨਾ ਹੋਣ ‘ਤੇ ਮਾਨ ਸਰਕਾਰ ਨੂੰ ਘੇਰਿਆ

ਚੰਡੀਗੜ੍ਹ 24 ਮਈ 2022: ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੀਆਂ ਬੋਰਡ ਪ੍ਰੀਖਿਆਵਾਂ ਪੰਜਾਬੀ ‘ਚ ਨਾ ਆਉਣ ਦਾ ਮਾਮਲਾ ਗਰਮਾਇਆ ਹੋਇਆ ਹੈ | ਇਸ ਮਾਮਲੇ ‘ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਵੀਡੀਓ ਰਾਹੀਂ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੀਆਂ ਬੋਰਡ ਪ੍ਰੀਖਿਆਵਾਂ ‘ਚੋਂ ਪੰਜਾਬੀ ਨੂੰ ਹਟਾ ਦਿੱਤਾ ਹੈ |

ਇਸਦੇ ਨਾਲ ਹੀ ਮਨਜਿੰਦਰ ਸਿਰਸਾ ਨੇ ਸੀ ਐੱਮ ਭਗਵੰਤ ਮਾਨ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਦਿੱਲੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੇਜਰੀਵਾਲ ਨੇ ਵੀ ਦਿੱਲੀ ਦੇ ਸਕੂਲਾਂ ‘ਚੋਂ ਪੰਜਾਬੀ ਖ਼ਤਮ ਕਰ ਦਿੱਤੀ ਹੈ। ਇੱਥੋਂ ਤਕ ਕਿ ਮੰਤਰੀਆਂ ਨਾਲ ਤਾਇਨਾਤ ਪੰਜਾਬੀ ਭਾਸ਼ਾ ਦੇ ਕਲਰਕਾਂ ਦੀਆਂ ਪੋਸਟਾਂ ਹੀ ਖ਼ਤਮ ਕਰ ਦਿੱਤੀਆਂ ਹਨ ।

ਇਨ੍ਹਾਂ ਹੀ ਨਹੀਂ ਮੰਨਜਿੰਦਰ ਸਿਰਸਾ ਨੇ ਕਿਹਾ ਕਿ ਪੀਸੀਐੱਸ ਦੀ ਪ੍ਰੀਖਿਆ ‘ਚ ਪੰਜਾਬੀ ‘ਤੇ ਪਾਬੰਦੀ ਲਾਉਣ ਦਾ ਹੁਕਮ ਵੀ ਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੁਲਾਸਾ ਸੋਮਵਾਰ ਨੂੰ ਲਏ ਗਏ ਟੈਸਟ ਦੌਰਾਨ ਹੋਇਆ। ਉਨ੍ਹਾਂ ਕਿਹਾ ਕਿ ਬਿਨੈਕਾਰ ਵੀ ਹੈਰਾਨ ਰਹਿ ਗਏ ਕਿ ਇਸ ਵਿਚ ਪੰਜਾਬੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਸਿਰਸਾ ਨੇ ਕਿਹਾ ਕਿ ਮੈਂ ਭਗਵੰਤ ਮਾਨ ਸਰਕਾਰ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਪੰਜਾਬੀ ਮਾਂ ਬੋਲੀ ਸਾਡੀ ਸਾਰਿਆਂ ਦੀ ਹੈ। ਇਸ ਨੂੰ ਬੰਦ ਨਾ ਕੀਤਾ ਜਾਵੇ। ਅੱਜ ਪੰਜਾਬ ਪਬਲਿਕ ਸਰਵਿਸ ਕਮਿਸ਼ਨ ‘ਚ ਬੰਦ ਕੀਤੀ ਗਈ ਹੈ, ਹੌਲੀ-ਹੌਲੀ ਪੰਜਾਬ ਦੇ ਸਕੂਲਾਂ ‘ਚ ਵੀ ਬੰਦ ਹੋ ਜਾਵੇਗੀ। ਕਮਿਸ਼ਨ ਦੇ ਪੇਪਰ ਪੰਜਾਬੀ ‘ਚ ਹੋਣੇ ਚਾਹੀਦੇ ਹਨ।

Scroll to Top