July 7, 2024 7:31 pm
Manjinder singh Sirsa

ਮਨਜਿੰਦਰ ਸਿਰਸਾ ਨੇ ਪੰਜਾਬ ‘ਚ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

ਚੰਡੀਗੜ੍ਹ 06 ਅਪ੍ਰੈਲ 2022: ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਪੰਜਾਬ ‘ਚ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ | ਉਨ੍ਹਾਂ ਨੇ ਟਵੀਟ ਕਰਦਿਆਂ ਇਕ ਪੋਸਟ ਸ਼ੇਅਰ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ‘ਚ 21 ਦਿਨਾਂ ‘ਚ 19 ਕਤਲ ਹੋ ਰਹੇ ਹਨ। ਅੱਜ ਫਿਰ ਪਟਿਆਲਾ ‘ਚ 2 ਕਤਲ ਹੋ ਗਏ ਹਨ। ਮਨਜਿੰਦਰ ਸਿਰਸਾ ਸੀ.ਐਮ ਨੇ ਭਗਵੰਤ ਮਾਨ ਨੂੰ ਕਾਨੂੰਨ ਵਿਵਸਥਾ ‘ਤੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੀ.ਐਮ. ਭਗਵੰਤ ਮਾਨ ਨੂੰ ਵੱਡੀ ਜਿੱਤ ਮਿਲੀ ਹੈ ਤੇ ਹੁਣ ਉਨ੍ਹਾਂ ਨੂੰ ਰਾਜ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ ‘ਆਪ’ ਪਾਰਟੀ ਦੇ ਲੋਕ ਪੰਜਾਬ ਦੀ ਮਿਹਨਤ ਦੀ ਕਮਾਈ ਨਾਲ ਖੇਡ ਰਹੇ ਹਨ।

ਪੰਜਾਬ’ਚ ਗੈਂਗਵਾਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਪੰਜਾਬ ਦੇ ਪਟਿਆਲਾ ਜ਼ਿਲ੍ਹੇ ‘ਚ ਵਿਆਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦਾਊਂ ਕਲਾਂ ਵਜੋਂ ਹੋਈ ਹੈ।

Manjinder Sirsa