July 4, 2024 9:17 pm
ਗੁਰਦੁਆਰਾ ਕਰਤੇ ਪਰਵਾਨ

ਮਨਜਿੰਦਰ ਸਿਰਸਾ ਵਲੋਂ ਗ੍ਰਹਿ ਮੰਤਰਾਲੇ ਨੂੰ ਅਫ਼ਗਾਨਿਸਤਾਨ ‘ਚ ਸਿੱਖਾਂ ਦੀ ਸੁਰੱਖਿਆ ਮੁੱਦੇ ‘ਤੇ ਦਖ਼ਲ ਦੇਣ ਦੀ ਅਪੀਲ

ਚੰਡੀਗੜ੍ਹ 27 ਜੁਲਾਈ 2022: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਨੇੜੇ ਹੋਏ ਬੰਬ ਧਮਾਕੇ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਨਿਖੇਧੀ ਕੀਤੀ ਹੈ | ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦਿਆਂ ਲਿਖਿਆ ਕਿ ਮੇਰੀ ਵਿਦੇਸ਼ ਮੰਤਰਾਲੇ ਤੋਂ ਅਫ਼ਗਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਈ-ਵੀਜ਼ਾ ਨਾਲ ਸਬੰਧਤ ਗੱਲਬਾਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਸ ਮੁਸ਼ਕਲ ਘੜੀ ਵਿੱਚ ਅਫਗਾਨਿਸਤਾਨ ਵਿੱਚ ਰਹਿਣ ਵਾਲੇ ਸਿੱਖ ਭਰਾਵਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਵਾਰ-ਵਾਰ ਧਮਕੀਆਂ ਮਿਲ ਰਹੀਆਂ ਹਨ ਕਿ ਜਾਂ ਧਰਮ ਛੱਡੋ ਜਾਂ ਮੁਲਕ ਛੱਡ ਦੇਵੋ |

ਉਨ੍ਹਾਂ ਕਿਹਾ ਕਿ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ਨੂੰ 50 ਦਿਨ ਵੀ ਨਹੀਂ ਹੋਏ ਸਨ ਕਿ ਹੁਣ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਨੇੜੇ ਸਿੱਖ ਦੀ ਦੁਕਾਨ ‘ਤੇ ਬੰਬ ਧਮਾਕਾ ਹੋਇਆ ਹੈ। ਅਸੀਂ ਅਫ਼ਗਾਨਿਸਤਾਨ ‘ਚ ਸਿੱਖਾਂ ‘ਤੇ ਇਨ੍ਹਾਂ ਹਮਲਿਆਂ ਦੀ ਨਿਖੇਧੀ ਕਰਦੇ ਹਾਂ ਤੇ ਗ੍ਰਹਿ ਮੰਤਰਾਲੇ ਨੂੰ ਅਫ਼ਗਾਨਿਸਤਾਨ ‘ਚ ਸਿੱਖਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਦਖ਼ਲ ਦੇਣ ਅਤੇ ਹੱਲ ਕਰਨ ਦੀ ਅਪੀਲ ਕਰਦੇ ਹਾਂ।