ਚੰਡੀਗੜ੍ਹ, 25 ਦਸੰਬਰ 2023: ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਮੈਂ ਬਿਨਾਂ ਸ਼ਰਤ ਅਕਾਲੀ ਦਲ ’ਚ ਵਾਪਸੀ ਕਰ ਰਿਹਾ ਹਾਂ।ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਠੇ ਲੜਾਂਗੇ।
ਦੂਜੇ ਪਾਸੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਥ ਦੇ ਵਡੇਰੇ ਹਿੱਤਾਂ ਖ਼ਾਤਰ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨ ‘ਤੇ ਮੈਂ ਮਨਜੀਤ ਸਿੰਘ ਜੀ ਕੇ ਦਾ ਧੰਨਵਾਦ ਕਰਦਾ ਹਾਂ, ਮੈਂ ਬਾਕੀ ਰਹਿ ਗਏ ਅਕਾਲੀ ਸੋਚ ਰੱਖਣ ਵਾਲੇ ਆਗੂ ਸਹਿਬਾਨ ਨੂੰ ਵੀ ਬੇਨਤੀ ਕਰਦਾ ਹਾਂ ਕਿ ਆਓ ਇਕੱਠੇ ਹੋ ਪੰਥ ਅਤੇ ਪੰਜਾਬ ਨੂੰ ਵਿਰੋਧੀ ਤਾਕਤਾਂ ਤੋਂ ਬਚਾਈਏ।