maan

ਮਾਨ ਨੇ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਮਗਰੋਂ ਸਰਕਾਰੀ ਦਫ਼ਤਰ ਕੀਤੇ ਅਲਾਟ

ਚੰਡੀਗੜ੍ਹ 22 ਮਾਰਚ 2022 : ਮੁੱਖ ਮੰਤਰੀ ਭਗਵੰਤ ਮਾਨ (Bhagwant maan) ਵੱਲੋਂ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦੇਣ ਤੋਂ ਬਾਅਦ ਪਰਸੋਨਲ ਵਿਭਾਗ ਨੇ ਨਵੇਂ ਬਣੇ ਮੰਤਰੀਆਂ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਸਰਕਾਰੀ ਦਫ਼ਤਰ ਵੀ ਅਲਾਟ ਕਰ ਦਿੱਤੇ ਹਨ। ਸਰਕਾਰੀ ਨੋਟੀਫਿਕੇਸ਼ਨ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੂੰ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 15 ਅਤੇ 19 ਅਲਾਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ 5ਵੀਂ ਮੰਜ਼ਿਲ ’ਤੇ ਕਮਰਾ ਨੰਬਰ 21, ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਪੰਜਵੀਂ ਮੰਜ਼ਿਲ ’ਤੇ ਕਮਰਾ ਨੰਬਰ 33, ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੂੰ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 20, ਕੈਬਨਿਟ ਮੰਤਰੀ ਲਾਲ ਚੰਦ ਨੂੰ ਪੰਜਵੀਂ ਮੰਜ਼ਿਲ ’ਤੇ ਕਮਲਾ ਨੰਬਰ 30 ਅਤੇ 31, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 31 ਅਤੇ 32, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਛੇਵੀਂ ਮੰਜ਼ਿਲ ’ਤੇ ਕਮਰਾ ਨੰਬਰ 38, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਵੀਂ ਮੰਜ਼ਿਲ ’ਤੇ ਕਮਲਾ ਨੰਬਰ 25 ਅਤੇ 27, ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਛੇਵੀਂ ਮੰਜ਼ਿਲ ’ਤੇ ਕਮਰਾ ਨੰਬਰ 37 ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 7ਵੀਂ ਮੰਜ਼ਿਲ ’ਤੇ ਕਮਰਾ ਨੰਬਰ 35 ਅਲਾਟ ਕੀਤਾ ਗਿਆ ਹੈ।

Scroll to Top