July 5, 2024 8:06 pm
VIP culture in Punjab jails

ਮਾਨ ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ‘ਚ VIP ਕਲਚਰ ਬੰਦ ਕਰਨ ਦਾ ਕੀਤਾ ਐਲਾਨ

ਚੰਡੀਗ੍ਹੜ 14 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਅੱਜ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ | ਇਸ ਫੈਸਲਾ ਮਾਨ ਸਰਕਾਰ ਵਲੋਂ ਪੰਜਾਬ ਵਿਚ ਵੀਆਈਪੀ ਕਲਚਰ (VIP culture in Punjab jails) ਨੂੰ ਠੱਲ੍ਹ ਪਾਉਣ ਲਈ ਲਿਆ । ਇਸਦੇ ਚੱਲਦੇ ਸੀ ਐੱਮ ਭਗਵੰਤ ਮਾਨ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲਾਂ (VIP cells in Punjab) ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਕਿਹਾ ਕਿ ਉਹ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਸੀ ਐੱਮ ਮਾਨ ਨੇ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਦੁਰਵਰਤੋਂ ਰੋਕਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 710 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਉਹ ਇਸ ਗੱਲ ਤੋਂ ਹੈਰਾਨ ਹੁੰਦੇ ਹਨ ਕਿ ਅਦਾਲਤਾਂ ਵੱਲੋਂ ਦੋਸ਼ੀ ਕਰਾਰ ਦਿੱਤਾ ਬੰਦਾ ਜੇਲ੍ਹਾਂ ਵਿੱਚ ਵੀਆਈਪੀ ਕਿਵੇਂ ਬਣ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦਾ ਨੈੱਟਵਰਕ ਚੱਲਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਨੂੰ ਸੁਧਾਰਣਗੇ।