Government Jobs

ਮਾਨ ਸਰਕਾਰ ਨੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਦੀ ਬਦਲੀ ਕਿਸਮਤ
ਮਾਨ ਸਰਕਾਰ ਨੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਰਚਿਆ ਇਤਿਹਾਸ

31 ਦਸੰਬਰ 2024: Government Jobs in Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਅਜਿਹਾ ਕੀਰਤੀਮਾਨ ਸਥਾਪਿਤ ਕੀਤਾ ਹੈ, ਜਿਸ ਨੇ ਪੰਜਾਬ ਦੇ ਕਈ ਨੌਜਵਾਨਾਂ ਦੇ ਭਵਿੱਖ ਨੂੰ ਰੁਸ਼ਨਾ ਦਿੱਤਾ ਹੈ। ਪੰਜਾਬ ਦੇ ਕਈਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲਣ ਨਾਲ ਉਨ੍ਹਾਂ ਦੇ ਪਰਿਵਾਰ ‘ਚ ਖੁਸ਼ੀਆਂ ਦੀ ਲਹਿਰ ਦੌੜ ਗਈ ਹੈ |

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਬਿਨਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਵਿੱਚ ਨਵੀ ਉਮੀਦ ਜਗਾ ਦਿੱਤੀ ਹੈ | ਪੰਜਾਬ ਦੇ ਨੌਜਵਾਨ ਕੁੜੀਆਂ-ਮੁੰਡਿਆਂ ਨੂੰ ਉਨ੍ਹਾਂ ਦੀ ਕਾਬਲੀਅਤ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ |

ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ (Government Jobs) ਦਿੱਤੀਆਂ ਹਨ ਅਤੇ ਇਹ ਹੁਣ ਵੀ ਸਿਲਸਿਲਾ ਜਾਰੀ ਹੈ | ਪੰਜਾਬ ਸਰਕਾਰ ਨੇ ਸੂਬੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਇਤਿਹਾਸਿਕ ਰਿਕਾਰਡ ਬਣਾਇਆ ਹੈ। ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ ਲਗਭੱਗ 51 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਿਹੜਾ ਹੁਣ ਤੱਕ ਦਾ ਰਿਕਾਰਡ ਹੈ ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੰਬੋਧਨ ਕੀਤਾ ਕੀਤਾ ਤਾਂ ਉਹਨਾਂ ਦੇ ਚਿਹਰਿਆਂ ‘ਤੇ ਵੱਖਰੀ ਖੁਸ਼ੀ ਸੀ, ਜਿਵੇਂ ਉਨ੍ਹਾਂ ਦਾ ਅਜਿਹਾ ਸੁਪਨਾ ਪੂਰਾ ਹੋਇਆ ਹੋਵੇ, ਜਿਹੜਾ ਉਨ੍ਹਾਂ ਨੇ ਰਾਤਾਂ ਦੀ ਨੀਂਦ ਨਾਲ ਨਹੀਂ ਸਗੋਂ ਖੁੱਲ੍ਹੀਆਂ ਅੱਖਾਂ ਨਾਲ ਵੇਖਿਆ ਸੀ | ਜਿਸ ਦਾ ਮਕਸਦ ਸੂਬੇ ਦੇ ਨੌਜਵਾਨਾਂ ਵਿੱਚ ਮੁੜ ਆਸ ਪੈਦਾ ਕਰਨਾ ਸੀ |

ਅਕਸਰ ਪਾਤਰ ਸਾਹਿਬ ਦੀਆਂ ਸਤਰਾਂ ਫੁੱਲਾਂ ਜੋਗੀ ਜਮੀਨ ਰੱਖਣ ਦੀ ਗੱਲ ਕਰਨ ਵਾਲੇ ਮੁਖ ਮੰਤਰੀ ਮਾਨ ਨੇ ਨੌਕਰੀਆਂ ਦੀ ਪਤਝੜ ਵਿੱਚ ਬਹਾਰ ਲਿਆ ਕੇ ਕਈ ਪਰਿਵਾਰਾਂ ਦੀਆਂ ਕਲੀਆਂ ਨੂੰ ਫੁੱਲਾਂ ਦਾ ਰੂਪ ਦਿੱਤਾ ਜਿਹੜੇ ਹੁਣ ਮਹਿਕ ਰਹੇ ਹਨ ਤੇ ਓਹਨਾ ਦੇ ਮਹਿਕ ਦੀ ਸੁਗੰਧ ਸਮਾਜ ਨੂੰ ਬਦਲਣ ਵਿੱਚ ਭੂਮਿਕਾ ਨਿਭਾਉਣ ਵਾਲੀ ਹੈ |

ਮੁੱਖ ਮੰਤਰੀ ਮਾਨ ਸਾਹਿਬ ਦਾ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਉਣ ਦਾ ਸੰਕਲਪ ਸੀ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਣ, ਜਿਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ ।

Read More: ਮਾਨ ਸਰਕਾਰ ਨੇ 33,500 ਤੋਂ ਵੱਧ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੀ ਕਰਵਾਈ ਯਾਤਰਾ

Scroll to Top