July 7, 2024 7:42 pm
ਪੰਚਾਇਤੀ ਜ਼ਮੀਨਾਂ

ਮਾਨ ਸਰਕਾਰ ਨੇ ਮਾਤਰ ਵੰਦਨਾ ਯੋਜਨਾ ਤਹਿਤ 60912 ਗਰਭਵਤੀ ਔਰਤਾਂ ਨੂੰ ਪਹੁੰਚਾਇਆ ਲਾਭ

ਚੰਡੀਗ੍ਹੜ 09 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ “ਮਾਤਰ ਵੰਦਨਾ ਯੋਜਨਾ” ਤਹਿਤ 60912 ਗਰਭਵਤੀ ਔਰਤਾਂ ਨੂੰ ਲਾਭ ਪਹੁੰਚਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਗਰਭਵਤੀ ਔਰਤਾਂ ਨੂੰ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਪੰਜਾਬ ਸਰਕਾਰ ਨੇ ਇਸ ਸਕੀਮ ਲਈ 36.60 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ।