ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੇ ਘਪਲਿਆਂ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ। ਇਸਦੇ ਨਾਲ ਹੀ ਹੁਣ ਮਾਨ ਸਰਕਾਰ ਨੇ ਸਿੰਚਾਈ ਘੁਟਾਲੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਅਕਾਲੀ ਭਾਜਪਾ ਸਰਕਾਰ ਦੇ ਸਮੇਂ ਸਿੰਚਾਈ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਹੁਣ ਵਿਜੀਲੈਂਸ ਬਿਊਰੋ (Vigilance Bureau) ਵਲੋਂ ਕੀਤੀ ਜਾਵੇਗੀ । ਇਸਦੇ ਨਾਲ ਹੀ ਹੁਣ ਸਿੰਚਾਈ ਘੁਟਾਲੇ ਨੂੰ ਲੈ ਕੇ ਵਿਜੀਲੈਂਸ ਬਿਊਰੋ (Vigilance Bureau) ਸੇਵਾਮੁਕਤ ਉੱਚ ਅਧਿਕਾਰੀਆਂ ਅਤੇ ਕਈ ਆਗੂਆਂ ਤੋਂ ਪੁੱਛਗਿੱਛ ਕਰ ਸਕਦੀ ਹੈ।
ਨਵੰਬਰ 22, 2024 12:44 ਬਾਃ ਦੁਃ