July 6, 2024 7:38 pm
Investors Summit

‘ਇਨਵੈਸਟਰਸ ਸਮਿਟ’ ਲਈ ਮਾਨ ਸਰਕਾਰ ਤਿਆਰ, ਦੇਸ਼-ਵਿਦੇਸ਼ ਦੇ ਵੱਡੇ ਉਦਯੋਗਪਤੀਆਂ ਦੇ ਆਉਣ ਦੀ ਉਮੀਦ

ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ‘ਚ ‘ਆਪ’ ਦੀ ਭਗਵੰਤ ਮਾਨ ਸਰਕਾਰ ਭਲਕੇ ਤੋਂ ਮੋਹਾਲੀ ‘ਚ ਦੋ ਦਿਨਾਂ (23-24 ਫਰਵਰੀ) ਨਿਵੇਸ਼ਕ ਸੰਮੇਲਨ ਦੀ ਤਿਆਰ ਹੈ। ਇੰਡੀਅਨ ਸਕੂਲ ਆਫ ਬਿਜ਼ਨਸ ‘ਚ ਹੋਣ ਵਾਲੇ ‘ਇਨਵੈਸਟਰਸ ਸਮਿਟ’ (Investors Summit) ਦੀ ਕਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲ ਲਈ ਹੈ। ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਹ ਪਹਿਲਾ ਨਿਵੇਸ਼ਕ ਸੰਮੇਲਨ ਹੈ। ਪੰਜਾਬ ਵਿੱਚੋਂ ਸਨਅਤ ਦੇ ਪਲਾਇਨ ਦੀ ਚਰਚਾ ਦਰਮਿਆਨ ਪੰਜਾਬ ਸਰਕਾਰ ਨੇ ਇਸ ਸੰਮੇਲਨ ਵਿੱਚ ਦੇਸ਼-ਵਿਦੇਸ਼ ਦੇ ਵੱਡੇ ਉਦਯੋਗਪਤੀਆਂ ਦੀ ਸ਼ਮੂਲੀਅਤ ਦੀ ਆਸ ਪ੍ਰਗਟਾਈ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਵੇਸ਼ਕਾਂ ਵਿੱਚ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਪ੍ਰਫੁੱਲਤ ਕਰਨ ਲਈ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣ ਦੀ ਅਪੀਲ ਕੀਤੀ ਹੈ । ‘ਇਨਵੈਸਟਰਸ ਸਮਿਟ’ (Investors Summit) ਵਿੱਚ ਭਾਰਤ-ਵਿਦੇਸ਼ਾਂ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਦੀ ਸਿੱਧੀ ਗੱਲਬਾਤ ਵੀ ਕੀਤੀ ਜਾਵੇਗੀ। ਮਾਨ ਸਰਕਾਰ ਅਨੁਸਾਰ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਬਾਰੇ ਜਾਣਕਾਰੀ ਦੇ ਕੇ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਪਿਛਲੇ 10 ਮਹੀਨਿਆਂ ਵਿੱਚ ਕੁੱਲ 38 ਹਜ਼ਾਰ 175 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਕੁੱਲ 2,43,248 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਸਭ ਤੋਂ ਵੱਧ ਨਿਵੇਸ਼ 11 ਹਜ਼ਾਰ 853 ਕਰੋੜ ਰੁਪਏ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਕੁੱਲ 1 ਲੱਖ 22 ਹਜ਼ਾਰ 225 ਪੰਜਾਬੀਆਂ ਨੂੰ ਰੁਜ਼ਗਾਰ ਮਿਲੇਗਾ।