July 7, 2024 11:23 am
School of Eminence

ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ ’ਤੇ ਮਾਨ ਸਰਕਾਰ ਸਖ਼ਤ, ਸ਼ਿਕਾਇਤ ਸੰਬੰਧੀ ਈ-ਮੇਲ ਜਾਰੀ

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ‘ਚ ਪ੍ਰਾਈਵੇਟ ਸਕੂਲਾਂ (Private Schools) ਦੀ ਮਨਮਾਨੀ ਖ਼ਿਲਾਫ਼ ‘ਆਪ’ ਸਰਕਾਰ ਨੇ ਸਖਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਵਸੂਲੀ ‘ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕਰਨਗੇ। ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਬਦਲਾਅ ਕਰਨ ਦਾ ਦਾਅਵਾ ਕਰਦੀ ਆ ਰਹੀ ਹੈ। ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੋਲੇ ਜਾ ਰਹੇ ਸਮਾਰਟ ਸਕੂਲ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਖੇਤਰ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ।