TheUnmute.com

ਮਾਨ ਸਰਕਾਰ ਦਾ ਵੱਡਾ ਐਲਾਨ ਟਰਾਂਸਪੋਰਟਰ ਬਿਨ੍ਹਾਂ ਜੁਰਮਾਨੇ ਤੋਂ ਭਰ ਸਕਣਗੇ ਟੈਕਸ

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਸਰਕਾਰ ਨੇ ਅੱਜ ਟਰਾਂਸਪੋਰਟਰਾਂ (Transporters ) ਲਈ ਵੱਡਾ ਐਲਾਨ ਕਰਦਿਆਂ ਰਾਹਤ ਦਿੱਤੀ ਹੈ | ਸੀ ਐੱਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ | ਉਨ੍ਹਾਂ ਕਿਹਾ ਜਿਹੜੇ ਟਰਾਂਸਪੋਰਟਰ ਕੋਰੋਨਾ ਮਹਾਮਾਰੀ ਕਾਰਨ ਮੋਟਰ ਟੈਕਸ ਨਹੀਂ ਭਰ ਸਕੇ ਸਨ , ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ਵਿੱਚ ਉਹਨਾਂ ਦੇ ਨਾਲ ਖੜ੍ਹੇ ਹਾਂ।

Transporters

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਸੈਕਟਰ ਵਾਸਤੇ ਤਿੰਨ ਮਹੀਨਿਆਂ ਲਈ ਐਮਨੈਸਟੀ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ ਤਹਿਤ ਵੱਡੀ ਗਿਣਤੀ ਵਿੱਚ ਜਿਹੜੇ ਲੋਕ ਕੋਰੋਨਾ ਕਾਰਨ ਆਪਣਾ ਟੈਕਸ ਨਹੀਂ ਭਰ ਸਕੇ, ਉਨ੍ਹਾਂ ਨੂੰ ਇਸ ਸਕੀਮ ਤਹਿਤ ਬਿਨਾਂ ਕਿਸੇ ਜ਼ੁਰਮਾਨੇ ਅਤੇ ਬਕਾਏ ਤੋਂ ਮੋਟਰ ਟੈਕਸ ਅਦਾ ਕਰਨ ਦਾ ਮੌਕਾ ਮਿਲੇਗਾ। ਐਮਨੈਸਟੀ ਸਕੀਮ ਦਾ ਐਲਾਨ 25-04-2022 ਤੋਂ 24-07-2022 ਤੱਕ ਤਿੰਨ ਮਹੀਨਿਆਂ ਲਈ ਕੀਤਾ ਜਾਵੇਗਾ। ਇਸ ਘੋਸ਼ਣਾ ਵਿੱਚ ਹੁਣ ਤੱਕ ਜਿਨ੍ਹਾਂ ਟਰਾਂਸਪੋਰਟਰਾਂ ਨੇ ਟੈਕਸ ਨਹੀਂ ਭਰਿਆ ਹੈ, ਉਨ੍ਹਾਂ ਨੂੰ ਬਿਨਾਂ ਜ਼ੁਰਮਾਨੇ ਦੇ ਟੈਕਸ ਭਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ।

Exit mobile version