July 4, 2024 11:47 pm
bhagwant maan

ਗੁਰਦਾਸਪੁਰ ਪੁੱਜੇ ਭਗਵੰਤ ਮਾਨ ਨੇ ਕਿਹਾ ਮਜੀਠੀਆ ‘ਤੇ ਮਾਮਲਾ ਬਹੁਤ ਦੇਰ ਬਾਅਦ ਹੋਇਆ ਦਰਜ

ਗੁਰਦਾਸਪੁਰ 22 ਦਸੰਬਰ 2021 : ਪੰਜਾਬ ਵਿਧਾਨ ਸਭਾ (Punjab Vidhan Sabha) 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਸਿਖਰਾਂ ਤੇ ਹੈ, ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ (Amm Admi Party)ਦੇ ਉਮੀਦਵਾਰ ਸ਼ਮਸ਼ੇਰ ਸਿੰਘ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਪਹੁੰਚੇ ਹਨ, ਇਸ ਮੌਕੇ ਤੇ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ਸਰਕਾਰ ਤੇ ਸ਼ਬਦੀ ਹਮਲੇ ਕੀਤੇ ਇਸ ਮੌਕੇ ਤੇ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਵਾਈਆਂ ਹੁੰਦੀਆਂ ਤਾਂ ਅੱਜ ਇਹ ਬੇਅਦਬੀਆਂ ਦੀਆਂ ਘਟਨਾਵਾਂ ਨਹੀਂ ਵਾਪਰੀਆਂ ਸਨ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ‘ਤੇ ਮਾਮਲਾ ਬਹੁਤ ਦੇਰ ਬਾਅਦ ਦਰਜ ਹੋਇਆ ਹੈ ਇਹ ਮਾਮਲੇ ਪਹਿਲਾਂ ਦਰਜ ਹੋਣੇ ਚਾਹੀਦੇ ਸਨ,
ਇਸ ਮੌਕੇ ਤੇ ਉਨ੍ਹਾਂ ਨੇ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਉੱਪਰ ਵੀ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਮੰਤਰੀ ਹੋਣ ਦੇ ਬਾਵਜੂਦ ਅਰੁਨਾ ਚੌਧਰੀ ਨੇ ਹਲਕੇ ਵਿੱਚ ਕੋਈ ਵਿਕਾਸ ਨਹੀਂ ਕਰਵਾਇਆ ਇਸ ਲਈ ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਵੋ ਅਤੇ ਹਲਕੇ ਵਿਚ ਵਧ ਚੜ੍ਹ ਕੇ ਵਿਕਾਸ ਕੀਤਾ ਜਾਵੇਗਾ,