ਅੰਮ੍ਰਿਤਸਰ 28 ਫਰਵਰੀ 2022 : ਰੂਸ ਤੇ ਯੂਕ੍ਰੇਨ (Russia and Ukraine) ਵਿਚਾਲੇ ਚੱਲ ਰਹੀ ਜੰਗ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਇਸ ਜੰਗ ਨਾਲ ਯੂਕ੍ਰੇਨ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਵੀ ਬਹੁਤ ਨੁਕਸਾਨ ਹੋ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਬੱਚੇ ਅਜਿਹੇ ਹਨ, ਜੋ ਉੱਚ ਪੱਧਰੀ ਸਿੱਖਿਆ ਹਾਸਲ ਕਰਨ ਲਈ ਯੂਕ੍ਰੇਨ ਗਏ ਹੋਏ ਹਨ। ਜੰਗ ਲੱਗਣ ਕਾਰਨ ਪੰਜਾਬ ਦੇ ਬੱਚੇ ਇਸ ਸਮੇਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਬੱਚੇ ਪੰਜਾਬ ’ਚ ਆਪਣੇ ਮਾਤਾ-ਪਿਤਾ ਨੂੰ ਫੋਨ ਕਰਕੇ ਉਥੋ ਦੀ ਸਾਰੀ ਜਾਣਕਾਰੀ ਦੇ ਰਹੇ ਹਨ ਕਿ ਕਿਵੇਂ ਉਹ ਆਪਣੀ ਜਾਨ ਬਚਾਉਣ ਲਈ ਵੱਖ-ਵੱਖ ਥਾਵਾਂ ’ਤੇ ਬੰਦ ਹੋ ਕੇ ਰਹਿ ਗਏ ਹਨ। ਇਸ ਮੁਸ਼ਕਲ ਭਰੇ ਮਾਹੌਲ ’ਚੋਂ ਬਾਹਰ ਆਉਣ ਲਈ ਪੰਜਾਬ ਦੇ ਬੱਚੇ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਵਿਚ ਬਹੁਤ ਸਾਰੇ ਬੱਚਿਆਂ ਦੇ ਮਾਂ ਪਿਓ ਇਕੱਠੇ ਹੋ ਕੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ (Gurjit Singh Aujla) ਨੂੰ ਮਿਲਣ ਪਹੁੰਚੇ ਅਤੇ ਗੁਰਜੀਤ ਸਿੰਘ ਔਜਲਾ ਕੋਲੋਂ ਮਦਦ ਦੀ ਗੁਹਾਰ ਲਗਾਈ ਉੱਥੇ ਗੁਰਜੀਤ ਸਿੰਘ ਔਜਲਾ (Gurjit Singh Aujla) ਵਲੋਂ ਵੀ ਬੱਚਿਆਂ ਦੇ ਮਾਪਿਆਂ ਨੂੰ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਜਲਦ ਹੀ ਉਨ੍ਹਾਂ ਦੇ ਬੱਚਿਆਂ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ
ਉੱਥੇ ਹੀ ਗੁਰਜੀਤ ਸਿੰਘ ਔਜਲਾ (Gurjit Singh Aujla) ਕੋਲ ਮਦਦ ਦੀ ਗੁਹਾਰ ਲਗਾਉਣ ਪਹੁੰਚੇ ਯੂਕਰੇਨ ਚ ਫਸੇ ਬੱਚਿਆਂ ਦੇ ਮਾਂ ਪਿਓ ਨੇ ਕਿਹਾ ਕਿ ਰੂਸੀ ਹਮਲੇ ਕਾਰਨ ਯੂਕ੍ਰੇਨ ’ਚ ਉਨ੍ਹਾਂ ਦੇ ਬੱਚੇ ਫਸੇ ਹੋਏ ਹੈ। ਉਸ ਦੇ ਮਾਪਿਆਂ ਨੇ ਕੇਂਦਰ ਸਰਕਾਰ ਕੋਲ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਡਾਕਟਰੀ ਦੀ ਪੜ੍ਹਾਈ ਕਰਨ ਯੂਕਰੇਨ ਵਿੱਚ ਗਏ ਹੋਏ ਸਨ ਅਤੇ ਹੁਣ ਉਥੇ ਬਹੁਤ ਮੁਸ਼ਕਿਲ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ । ਉੱਥੇ ਹੀ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨਾਲ ਫੋਨ ਤੇ ਗੱਲਬਾਤ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਖਾਣ ਪੀਣ ਦੀ ਸਮੱਗਰੀ ਵੀ ਪੂਰੀ ਤਰੀਕੇ ਨਾਲ ਨਹੀਂ ਮਿਲ ਰਹੀ ਅਤੇ ਯੂਕ੍ਰੇਨ ’ਚ ਰੂਸੀ ਹਮਲੇ ਕਾਰਨ ਮਾਹੌਲ ਬਹੁਤ ਖ਼ਰਾਬ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਆਪਣੀ ਜਾਨ ਦਾ ਖ਼ਤਰਾ ਹੈ। ਇਸ ਲਈ ਉਹ ਅੱਜ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਕੋਲੋਂ ਮਦਦ ਦੀ ਗੁਹਾਰ ਲਗਾਉਣ ਪਹੁੰਚਿਆ । ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਗੁਰਜੀਤ ਸਿੰਘ ਔਜਲਾ (Gurjit Singh Aujla) ਦਾ ਫੋਨ ਵੀ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਵੋਇਸ ਮੇਲ ਚ ਪਾਇਆ ਗਿਆ ਹੈ ਜਿਸ ਤੋਂ ਬਾਅਦ ਸਾਨੂੰ ਇਨਸਾਫ਼ ਮਿਲਦਾ ਹੋਇਆ ਵੀ ਦਿਖਾਈ ਨਹੀਂ ਦੇ ਰਿਹਾ।
ਦੂਜੇ ਪਾਸੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਕਿਹਾ ਕਿ ਅੱਜ ਬੱਚਿਆਂ ਦੇ ਮਾਂ ਪਿਉ ਉਨ੍ਹਾਂ ਕੋਲ ਪਹੁੰਚੇ ਹੋਏ ਹਨ ਅਤੇ ਲਗਾਤਾਰ ਹੀ ਉਨ੍ਹਾਂ ਨਾਲ ਮੀਟਿੰਗ ਕਰ ਰਹੇ ਹਨ ਅਤੇ ਬੱਚਿਆਂ ਦੇ ਮਾਂ ਪਿਓ ਨੂੰ ਹੌਸਲਾ ਦੇ ਰਹੇ ਹਨ ਕਿ ਜਲਦ ਹੀ ਉਨ੍ਹਾਂ ਦੇ ਬੱਚਿਆਂ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ ਅਤੇ ਉਸ ਲਈ ਹਰ ਯਤਨ ਕੀਤਾ ਜਾ ਰਿਹਾ ਹੈ । ਗੁਰਜੀਤ ਸਿੰਘ ਔਜਲਾ (Gurjit Singh Aujla) ਦਾ ਕਹਿਣਾ ਹੈ ਕਿ ਆਉਣ ਵਾਲੇ ਦੋ ਤਿੰਨ ਦਿਨ ਮਗਰੋਂ ਦਿੱਲੀ ਜਾ ਕੇ ਇਸ ਸਬੰਧੀ ਕੇਂਦਰ ਨਾਲ ਗੱਲਬਾਤ ਵੀ ਕਰਨਗੇ ।
ਇਸਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ (Simranjit Singh Mann) ਦੇ ਬਿਆਨ ਉੱਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਦੇ ਬੱਚੇ ਉੱਥੇ ਪੜ੍ਹਾਈ ਕਰਨ ਗਏ ਸਨ ਨਾ ਕਿ ਲੜਾਈ ਲੜਨ ਅਤੇ ਭਾਰਤ ਦੇ ਬੱਚਿਆ ਨੇ ਯੂਕਰੇਨ ਦਾ ਲੂਣ ਖਾਧਾ ਬਲਕਿ ਭਾਰਤ ਦੀ ਕਮਾਈ ਯੂਕਰੇਨ ਨੂੰ ਦੇ ਕੇ ਉਸ ਦਾ ਵਾਅਦਾ ਕੀਤਾ ਅਤੇ ਜੋ ਮਾਂ ਪਿਓ ਅੱਜ ਗੁਰਜੀਤ ਸਿੰਘ ਔਜਲਾ ਦੇ ਦਫ਼ਤਰ ਆ ਕੇ ਰੋ ਰਹੇ ਹਨ ਸਿਮਰਜੀਤ ਸਿੰਘ ਮਾਨ (Simranjit Singh Mann) ਇਨ੍ਹਾਂ ਨੂੰ ਪੁੱਛ ਕੇ ਦੇਖੇ ਕਿ ਇਨ੍ਹਾਂ ਨੇ ਆਪਣੇ ਬੱਚੇ ਲੜਨ ਵਾਸਤੇ ਭੇਜੇ ਹਨ ਜਾਂ ਪੜ੍ਹਨ ਵਾਸਤੇ ਸੋ ਸਿਮਰਜੀਤ ਸਿੰਘ ਮਾਨ ਨੂੰ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ।