Site icon TheUnmute.com

ਮਨਪ੍ਰੀਤ ਇਯਾਲੀ ਨੇ ਵਿਧਾਨ ਸਭਾ ‘ਚ ਚੁੱਕਿਆ ਸਿੱਖਾਂ ਦਾ ਮੁੱਦਾ, ਕਿਹਾ- ਕਾਨੂੰਨੀ ਦਾਇਰੇ ‘ਚ ਹੋਵੇ ਕਾਰਵਾਈ

Manpreet Ayali

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ (Manpreet Ayali) ਨੇ ਸਿੱਖਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕੁਝ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਪੰਜਾਬ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕਾ ਹੈ। ਖਾਸ ਕਰਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਐੱਨਐੱਸਏ ਵੱਲੋਂ ਸਿੱਖਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਜੇਕਰ ਕਿਸੇ ਨੇ ਗਲਤ ਕੀਤਾ ਹੋਵੇ, ਉਹ ਪਾਵੇ ਅੰਮ੍ਰਿਤਪਾਲ ਹੋਵੇ ਜਾਂ ਕੋਈ ਹੋਰ, ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕਾਰਵਾਈ ਹੋਣੀ ਚਾਹੀਦੀ ਸੀ, ਵਿਦੇਸ਼ਾਂ ਵਿੱਚ ਬੈਠੇ ਸਿੱਖ ਚਿੰਤਤ ਹਨ। ਮੇਰੇ ਹਲਕੇ ਦੇ ਵਿਅਕਤੀਆਂ ਨੂੰ ਬਿਨਾਂ ਕਿਸੇ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਨੂੰ ਜਲਦੀ ਰਿਹਾਅ ਕੀਤਾ ਜਾਵੇ।

Exit mobile version